ਨਵੀਂ ਦਿੱਲੀ, 2 ਨਵੰਬਰ 2023: ਈਡੀ ਨੇ ਅੱਜ ਵੀਰਵਾਰ ਸਵੇਰੇ ਦਿੱਲੀ ਵਿੱਚ ਸਮਾਜ ਕਲਿਆਣ ਮੰਤਰੀ ਰਾਜਕੁਮਾਰ ਆਨੰਦ ਦੇ ਘਰ ਛਾਪਾ ਮਾਰਿਆ। ਜਾਂਚ ਏਜੰਸੀ ਆਨੰਦ ਦੇ ਘਰ ਸਮੇਤ 9 ਥਾਵਾਂ ‘ਤੇ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਮਨੀ ਲਾਂਡਰਿੰਗ ਮਾਮਲੇ ਨਾਲ ਜੁੜਿਆ ਹੋਇਆ ਹੈ। ਦੂਜੇ ਪਾਸੇ ਇਕ ਹੋਰ ਸ਼ਰਾਬ ਨੀਤੀ ਮਾਮਲੇ ‘ਚ ਈਡੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ।
ਕੇਜਰੀਵਾਲ ਨੇ ਅੱਜ ਵੀਰਵਾਰ ਨੂੰ ਈਡੀ ਨੂੰ ਆਪਣਾ ਜਵਾਬ ਭੇਜਿਆ। ਕੇਜਰੀਵਾਲ ਨੇ ਕਿਹਾ ਕਿ ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ।ਇਹ ਨੋਟਿਸ ਭਾਜਪਾ ਦੇ ਇਸ਼ਾਰੇ ‘ਤੇ ਭੇਜਿਆ ਗਿਆ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੈਂ ਚਾਰ ਰਾਜਾਂ ‘ਚ ਚੋਣ ਪ੍ਰਚਾਰ ਲਈ ਨਾ ਜਾ ਸਕਾਂ। ਈਡੀ ਨੂੰ ਇਹ ਨੋਟਿਸ ਵਾਪਸ ਲੈਣਾ ਚਾਹੀਦਾ ਹੈ।