ਚੰਡੀਗੜ੍ਹ, 1 ਅਕਤੂਬਰ 2024 – ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਤੋਂ ਠੀਕ ਪਹਿਲਾਂ ਚੋਣ ਕਮਿਸ਼ਨ ਨੇ ਸੋਮਵਾਰ 30 ਸਤੰਬਰ ਨੂੰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਮਿਸ਼ਨ ਨੇ 3 ਸ਼ਰਤਾਂ ਲਗਾਈਆਂ ਹਨ।
- ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਹਰਿਆਣਾ ਵਿੱਚ ਨਹੀਂ ਰਹੇਗਾ
- ਰਾਮ ਰਹੀਮ ਕਿਸੇ ਵੀ ਸਿਆਸੀ ਗਤੀਵਿਧੀ ਵਿੱਚ ਹਿੱਸਾ ਨਹੀਂ ਲਵੇਗਾ
- ਰਾਮ ਰਹੀਮ ਸੋਸ਼ਲ ਮੀਡੀਆ ‘ਤੇ ਵੀ ਪ੍ਰਚਾਰ ਨਹੀਂ ਕਰੇਗਾ
ਚੋਣ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਹਰਿਆਣਾ ਸਰਕਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਪੈਰੋਲ ਤੁਰੰਤ ਰੱਦ ਕਰ ਦਿੱਤੀ ਜਾਵੇਗੀ। ਹਰਿਆਣਾ ਵਿੱਚ 5 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨਤੀਜਾ 8 ਅਕਤੂਬਰ ਨੂੰ ਆਵੇਗਾ। ਇਸੇ ਕਾਰਨ ਰਾਮ ਰਹੀਮ ਦੀ ਪੈਰੋਲ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਰਾਮ ਰਹੀਮ ਦਾ ਅਸਰ ਹਰਿਆਣਾ ਦੀਆਂ 36 ਸੀਟਾਂ ‘ਤੇ ਹੈ।
ਰਾਮ ਰਹੀਮ ਯੌਨ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਰੋਹਤਕ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ ‘ਚ ਰਹੇਗਾ।