ਨਵੀਂ ਦਿੱਲੀ, 1 ਮਾਰਚ 2022 – ਭਾਰਤੀ ਦੂਤਾਵਾਸ ਨੇ ਭਾਰਤੀਆਂ ਨੂੰ ਜਲਦ ਯੂਕਰੇਨ ਦੀ ਰਾਜਧਾਨੀ ਕੀਵ ਤੁਰੰਤ ਛੱਡਣ ਕਿਹਾ ਹੈ। ਦੱਸਣਯੋਗ ਹੈ ਕਿ ਕੀਵ ਸ਼ਹਿਰ ਵਿੱਚ ਰੂਸ ਵੱਲੋਂ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ। ਭਾਰਤੀ ਦੂਤਾਵਾਸ ਨੇ ਕਿਹਾ ਤੁਸੀਂ ਚਾਹੇ ਟਰੇਨ ਰਾਹੀ ਜਾਂ ਕਿਸੇ ਹੋਰ ਤਰੀਕੇ ਨਾਲ ਜਲਦ ਤੋਂ ਜਲਦ ਕੀਵ ਤੋ ਬਾਹਰ ਨਿਕਲੋ।
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਰੂਸ ਲਗਾਤਾਰ ਹਮਲਾਵਰ ਹੁੰਦਾ ਜਾ ਰਿਹਾ ਹੈ। ਯੂਕਰੇਨ ਦੀ ਰਾਜਧਾਨੀ ਕੀਵ ‘ਤੇ ਬੀਤੀ ਰਾਤ ਤੋਂ ਹੀ ਮਿਜ਼ਾਈਲਾਂ ਦਾਗੀਆਂ ਜਾ ਰਹੀਆਂ ਹਨ। ਖ਼ਤਰੇ ਨੂੰ ਦੇਖਦੇ ਹੋਏ ਭਾਰਤੀ ਦੂਤਾਵਾਸ ਨੇ ਸਾਰੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।