ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, ਪੂਰਾ ਏਰੀਆ ਸੀਲ

ਚੰਡੀਗੜ੍ਹ, 26 ਜੂਨ 2025 – ਜੰਮੂ ਕਸ਼ਮੀਰ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਜੰਮੂ ਡਿਵੀਜ਼ਨ ਦੇ ਊਧਮਪੁਰ ਦੇ ਬਸੰਤਗੜ੍ਹ ਇਲਾਕੇ ਵਿੱਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ।

ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਭਾਰਤੀ ਫੌਜ ਅਤੇ ਜੰਮੂ ਕਸ਼ਮੀਰ ਪੁਲਿਸ ਨੇ ਬਸੰਤਗੜ੍ਹ ਦੇ ਬਿਹਾਲੀ ਇਲਾਕੇ ‘ਚ ਇੱਕ ਸਾਂਝਾ ਆਪ੍ਰੇਸ਼ਨ ਸ਼ੁਰੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਬਸੰਤਗੜ੍ਹ ਦੇ ਸਾਜੀ ਇਲਾਕੇ ਵਿੱਚ 4-5 ਅੱਤਵਾਦੀਆਂ ਦੇ ਫਸੇ ਹੋਣ ਦੀ ਸੰਭਾਵਨਾ ਹੈ। ਆਪ੍ਰੇਸ਼ਨ ਦੌਰਾਨ ਸਰਚ ਟੀਮ ‘ਤੇ ਗੋਲੀਬਾਰੀ ਕੀਤੀ ਗਈ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਫਿਲਹਾਲ ਗੋਲੀਬਾਰੀ ਜਾਰੀ ਹੈ। ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਵਾਧੂ ਬਲ ਮੌਕੇ ‘ਤੇ ਭੇਜ ਦਿੱਤੇ ਗਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਗਵੰਤ ਮਾਨ ਦੀ ਨਸ਼ਾ ਤਸਕਰਾਂ ਨੂੰ ਦੋ-ਟੁੱਕ: ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ; ਜਲਦ ਹੀ ਇੱਕ ਹੋਰ ਵੱਡਾ ਤਸਕਰ ਫੜਿਆ ਜਾਵੇਗਾ

ਜੇਲ੍ਹ ‘ਚ ਬੰਦ ਪਾਸਟਰ ਬਜਿੰਦਰ ਸਿੰਘ ਨੂੰ ਲੈ ਕੇ ਆਈ ਵੱਡੀ ਖ਼ਬਰ ਸਾਹਮਣੇ, ਪੜ੍ਹੋ ਵੇਰਵਾ