ਅਨੰਤਨਾਗ ‘ਚ ਅਜੇ ਵੀ ਪਿਛਲੇ 48 ਘੰਟਿਆਂ ਤੋਂ ਚੱਲ ਰਿਹਾ ਹੈ ਮੁਕਾਬਲਾ, ਕਰਨਲ ਮਨਪ੍ਰੀਤ ਅਤੇ ਮੇਜਰ ਆਸ਼ੀਸ਼ ਦਾ ਅੰਤਿਮ ਸਸਕਾਰ ਅੱਜ

  • 3 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ,
  • ਇਕ ਹੋਰ ਜਵਾਨ ਸ਼ਹੀਦ,
  • ਅੱਤਵਾਦੀਆਂ ਦੀ ਭਾਲ ‘ਚ ਘੇਰਾਬੰਦੀ,
  • ਡਰੋਨ ਨਾਲ ਸਰਚ ਆਪਰੇਸ਼ਨ

ਕਸ਼ਮੀਰ, 15 ਸਤੰਬਰ 2023 – ਕਸ਼ਮੀਰ ਦੇ ਅਨੰਤਨਾਗ ਦੇ ਗਦੁਲ ਕੋਕਰਨਾਗ ‘ਚ ਸ਼ੁੱਕਰਵਾਰ ਨੂੰ ਚੌਥੇ ਦਿਨ ਵੀ ਅੱਤਵਾਦੀਆਂ ਨਾਲ ਮੁੱਠਭੇੜ ਜਾਰੀ ਹੈ। ਵੀਰਵਾਰ ਨੂੰ ਅੱਤਵਾਦੀਆਂ ਦੀ ਗੋਲੀ ਲੱਗਣ ਨਾਲ ਇਕ ਜਵਾਨ ਜ਼ਖਮੀ ਹੋ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਜ਼ਖਮੀ ਫੌਜੀ ਦੀ ਮੌਤ ਹੋ ਗਈ ਹੈ। ਹਾਲਾਂਕਿ ਫੌਜ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਰਾਜੌਰੀ ਤੱਕ ਫੈਲੇ ਪੀਰ ਪੰਜਾਲ ਦੇ ਸੰਘਣੇ ਜੰਗਲ ਵਿੱਚ ਦੋ ਤੋਂ ਤਿੰਨ ਅੱਤਵਾਦੀ ਲੁਕੇ ਹੋਏ ਹਨ। ਇਨ੍ਹਾਂ ‘ਚੋਂ ਇਕ ਲਸ਼ਕਰ-ਏ-ਤੋਇਬਾ ਦਾ ਕਮਾਂਡਰ ਉਜ਼ੈਰ ਖਾਨ ਹੈ। ਬੁੱਧਵਾਰ ਨੂੰ ਇਨ੍ਹਾਂ ਅੱਤਵਾਦੀਆਂ ਦੇ ਹਮਲੇ ‘ਚ ਫੌਜ ਦੇ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਧੌਣਚੱਕ ਅਤੇ ਜੰਮੂ-ਕਸ਼ਮੀਰ ਪੁਲਸ ਦੇ ਡੀਐੱਸਪੀ ਹੁਮਾਯੂੰ ਭੱਟ ਸ਼ਹੀਦ ਹੋ ਗਏ ਸਨ। ਫੌਜ ਦੇ ਕਮਾਂਡੋ, ਸਨਿਫਰ ਡਾਗ, ਡਰੋਨ, ਹੈਲੀਕਾਪਟਰ ਅੱਤਵਾਦੀਆਂ ਦੀ ਭਾਲ ਕਰ ਰਹੇ ਹਨ।

ਫੌਜੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਤਵਾਦੀਆਂ ਨੂੰ 4 ਕਿਲੋਮੀਟਰ ਦੇ ਦਾਇਰੇ ‘ਚ ਘੇਰ ਲਿਆ ਗਿਆ ਹੈ। ਇਹ ਕਿਸੇ ਵੀ ਸਮੇਂ ਢੇਰ ਹੋ ਜਾਣਗੇ। ਅੱਤਵਾਦੀਆਂ ਨੇ ਮੰਗਲਵਾਰ ਨੂੰ ਉਸ ਸਮੇਂ ਹਮਲਾ ਕੀਤਾ ਜਦੋਂ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਤਲਾਸ਼ੀ ਮੁਹਿੰਮ ਚਲਾ ਰਹੀ ਸੀ।

ਕਰਨਲ ਮਨਪ੍ਰੀਤ ਅਤੇ ਮੇਜਰ ਆਸ਼ੀਸ਼ ਦਾ ਅੰਤਿਮ ਸਸਕਾਰ ਅੱਜ……….
ਮੋਹਾਲੀ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਕੀਤਾ ਜਾਵੇਗਾ। ਪਾਣੀਪਤ ਦੇ ਮੇਜਰ ਆਸ਼ੀਸ਼ ਧੌਣਚੱਕ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਿੰਜੌਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਇੱਥੇ ਹੋਵੇਗਾ।

ਜੰਮੂ-ਕਸ਼ਮੀਰ ਪੁਲਿਸ ਦੇ ਸ਼ਹੀਦ ਡੀਐਸਪੀ ਹੁਮਾਯੂੰ ਭੱਟ ਦਾ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਡਗਾਮ ਵਿੱਚ ਸਸਕਾਰ ਕਰ ਦਿੱਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

1992 ਦੇ Fake Encounter ‘ਚ ਤਿੰਨ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ CBI ਕੋਰਟ ਨੇ ਸੁਣਾਈ ਉਮਰ ਕੈਦ

CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ ‘ਚ, ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਸਮੇਤ ਸੁਝਾਅ ਲੈਣਗੇ