ਕਿਸਾਨ ਜੋੜ ਰਹੇ ਨਵੀਆਂ ਮੰਗਾਂ, ਸਾਨੂੰ ਚਾਹੀਦਾ ਹੈ ਹੋਰ ਸਮਾਂ – ਅਨੁਰਾਗ ਠਾਕੁਰ

ਚੰਡੀਗੜ੍ਹ, 14 ਫਰਵਰੀ 2024 – ਕਿਸਾਨਾਂ ਦੇ ਵਿਰੋਧ ‘ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਦਾ ਕਹਿਣਾ ਹੈ, ”ਮੈਂ ਇਹ ਕਹਿਣਾ ਚਾਹਾਂਗਾ ਕਿ ਮੋਦੀ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਖੇਤੀਬਾੜੀ ਸੈਕਟਰ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਭਲਾਈ ਲਈ ਕਈ ਕਦਮ ਚੁੱਕੇ ਹਨ।” ਜਦੋਂ ਕਿਸਾਨਾਂ ਨੇ ਆਪਣੀਆਂ ਮੰਗਾਂ ਰੱਖੀਆਂ ਤਾਂ ਸਰਕਾਰ ਨੇ ਆਪਣੇ ਸੀਨੀਅਰ ਨੇਤਾਵਾਂ ਨੂੰ ਭੇਜਿਆ ਅਤੇ ਗੱਲਬਾਤ ਜਾਰੀ ਰੱਖੀ…….ਕਾਰਨ ਹੈ ਕਿ ਕਿਸਾਨਾਂ ਵੱਲੋਂ ਮੰਗਾਂ ‘ਚ ਨਵੀਆਂ ਮੰਗਾਂ ਜੋੜੀਆਂ ਜਾ ਰਹੀਆਂ ਹਨ ?…ਜੇ ਨਵੀਆਂ ਮੰਗਾਂ ਜੋੜੀਆਂ ਜਾ ਰਹੀਆਂ ਹਨ ਤਾਂ ਹੋਰ ਸਮਾਂ ਵੀ ਚਾਹੀਦਾ ਹੈ।

ਰਾਜਾਂ ਨੂੰ ਗੱਲਬਾਤ ਲਈ ਸਮਾਂ ਚਾਹੀਦਾ ਹੈ। ਅਸੀਂ ਵਿਚਾਰ ਵਟਾਂਦਰਾ ਜਾਰੀ ਰੱਖਣ ਲਈ ਤਿਆਰ ਹਾਂ। ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ ਪਰ ਨਵੀਆਂ ਮੰਗਾਂ ਲਈ ਹੋਰ ਸਮਾਂ ਚਾਹੀਦਾ ਹੈ। ਮੈਂ ਅੰਦੋਲਨਕਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਭੰਨ-ਤੋੜ, ਅੱਗਜ਼ਨੀ ਜਾਂ ਹਿੰਸਾ ਵਿੱਚ ਸ਼ਾਮਲ ਨਾ ਹੋਣ। ਮੈਂ ਕਿਸਾਨ ਆਗੂਆਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਆ ਕੇ ਗੱਲਬਾਤ ਕਰਨ…”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਕੁਝ ਇਲਾਕਿਆਂ ‘ਚ ਇੰਟਰਨੈੱਟ ਸੇਵਾਵਾਂ ਬੰਦ, ਪੰਜਾਬ ਸਰਕਾਰ ਨੇ ਨਹੀਂ ਕੀਤਾ ਕੋਈ ਹੁਕਮ

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ