ਕੁਰੂਕਸ਼ੇਤਰ, 22 ਸਤੰਬਰ 2024 – ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿਪਲੀ ਵਿੱਚ ਅੱਜ ਕਿਸਾਨ ਮਹਾਪੰਚਾਇਤ ਕਰਨਗੇ। ਇਸ ਤੋਂ ਪਹਿਲਾਂ ਹਰਿਆਣਾ ਦੇ ਜੀਂਦ ਵਿੱਚ ਵੀ ਕਿਸਾਨਾਂ ਨੇ ਮਹਾਪੰਚਾਇਤ ਕੀਤੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮਹਾਂਪੰਚਾਇਤ ਵਿੱਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪਹੁੰਚਣਗੇ ਅਤੇ ਦਿੱਲੀ ਦੀਆਂ ਸਰਹੱਦਾਂ ਖੋਲ੍ਹਣ ਦੀ ਮੰਗ ਸਮੇਤ ਆਪਣੀਆਂ ਹੋਰ ਮੰਗਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ।
ਕਿਸਾਨ ਮਹਾਂਪੰਚਾਇਤ ਬਾਰੇ ਜਾਣਕਾਰੀ ਦਿੰਦਿਆਂ ਬੀ.ਕੇ.ਯੂ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਨੇ ਦੱਸਿਆ ਕਿ ਮੰਡੀ ਕਿਸਾਨਾਂ ਦੀ ਹੈ ਅਤੇ ਜਦੋਂ ਕਿਸਾਨ ਮੰਡੀ ਵਿੱਚ ਮਹਾਂਪੰਚਾਇਤ ਕਰਵਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਮਨਜ਼ੂਰੀ ਦੀ ਲੋੜ ਨਹੀਂ, ਭਾਵੇਂ ਪ੍ਰਸ਼ਾਸਨ ਰੋਕਣ ਕੋਸ਼ਿਸ਼ ਕਰੇ। ਜੇ ਉਹ ਕੋਸ਼ਿਸ਼ ਕਰਦੇ ਹਨ ਤਾਂ ਉਹ ਇਸ ਲਈ ਤਿਆਰ ਹਨ।
ਉਨ੍ਹਾਂ ਕਿਹਾ ਕਿ ਜੀਂਦ ਵਿੱਚ ਹੋਈ ਮਹਾਪੰਚਾਇਤ ਵਿੱਚ ਵੀ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਠੋਸ ਪ੍ਰਬੰਧ ਕੀਤੇ ਸਨ ਪਰ ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਕਿਸਾਨ ਮਹਾਂਪੰਚਾਇਤ ਵਿੱਚ ਪੁੱਜੇ ਸਨ।