ਨਵੀਂ ਦਿੱਲੀ, 27 ਦਸੰਬਰ 2020 – ਪਿਛਲੇ ਇੱਕ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਬੈਠੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਬੁਰਾੜੀ ਦੇ ਮੈਦਾਨ ‘ਚ ਖੇਤੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਇਕ ਕਿਸਾਨ ਨੇ ਦੱਸਿਆ ਕਿ ਉਹ ਪਿਛਲੇ ਇੱਕ ਮਹੀਨੇ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਹਨ ਅਤੇ ਬਿਲਕੁਲ ਹੀ ਵਿਹਲੇ ਹਨ ਅਤੇ ਉਨ੍ਹਾਂ ਕੋਲ ਕਰਨ ਨੂੰ ਕੁੱਝ ਵੀ ਨਹੀਂ ਹੈ, ਜਿਸ ਕਾਰਨ ਉਨ੍ਹਾਂ ਵੱਲੋਂ ਬੁਰਾੜੀ ਦੇ ਮੈਦਾਨ ‘ਚ ਪਿਆਜ਼ ਉਗਾਉਣ ਬਾਰੇ ਸੋਚਿਆ ਗਿਆ ਕਿਉਂਕਿ ਅਸੀਂ ਇਸ ਨੂੰ ਆਪਣੇ ਭੋਜਨ ਦੌਰਾਨ ਰੋਜ਼ਾਨਾ ਇਸਤੇਮਾਲ ਕਰ ਸਕਦੇ ਹਾਂ, ਜਿਸ ਤੋਂ ਬਾਅਦ ਛੋਟੀਆਂ-ਛੋਟੀਆਂ ਕਿਆਰੀਆਂ ਬਣਾ ਕੇ ਕਿਸਾਨਾਂ ਵੱਲੋਂ ਪਿਆਜ਼ਾਂ ਦੀ ਖੇਤੀ ਸ਼ੁਰੂ ਕਰ ਦਿੱਤੀ ਗਈ ਅਤੇ ਅੱਜ ਸਵੇਰੇ ਕਿਸਾਨ ਆਪਣੀਆਂ ਫਸਲਾਂ ਨੂੰ ਪਾਣੀ ਦਿੰਦੇ ਵੇਖੇ ਗਏ।