ਮੁੰਬਈ, 7 ਮਈ 2022 – ਮੁੰਬਈ ਦੇ ਵਿਲੇ ਪਾਰਲੇ ਇਲਾਕੇ ‘ਚ ਸਥਿਤ LIC ਦਫਤਰ ‘ਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਦੂਜੀ ਮੰਜ਼ਿਲ ‘ਤੇ ਅੱਗ ਲੱਗੀ ਹੈ। ਇਹ ਹਾਦਸਾ ਸਵੇਰੇ ਸੱਤ ਵਜੇ ਵਾਪਰਿਆ। ਅੱਗ ਲੱਗਦੇ ਹੀ ਮੌਕੇ ‘ਤੇ ਹੜਕੰਪ ਮਚ ਗਿਆ। ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਮੁੰਬਈ ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐਲਆਈਸੀ ਦਫ਼ਤਰ ਦੀ ਦੂਜੀ ਮੰਜ਼ਿਲ ਅਤੇ ਸੈਲਰੀ ਸੇਵਿੰਗ ਸਕੀਮ ਸੈਕਸ਼ਨ ਵਿੱਚ ਅੱਗ ਲੱਗ ਗਈ। ਹੁਣ ਤੱਕ ਦੀ ਜਾਂਚ ਦੇ ਆਧਾਰ ‘ਤੇ ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਬਿਜਲੀ ਦੀਆਂ ਤਾਰਾਂ, ਕੰਪਿਊਟਰ, ਫਾਈਲ ਰਿਕਾਰਡ, ਫਰਨੀਚਰ ਸੜ ਕੇ ਸੁਆਹ ਹੋ ਗਿਆ ਹੈ।