ਆਂਧਰਾ ਪ੍ਰਦੇਸ਼, 28 ਮਈ 2022 – ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇੱਕ ਘਰ ਵਿੱਚ ਗੈਸ ਸਿਲੰਡਰ ਫਟਣ ਕਾਰਨ ਗੁਆਂਢੀ ਘਰ ਦੀ ਕੰਧ ਡਿੱਗ ਗਈ। ਘਰ ਦੀ ਕੰਧ ਡਿੱਗਣ ਨਾਲ ਚਾਰ ਲੋਕਾਂ ਦੇ ਹੇਠਾਂ ਆ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ। ਜਦੋਂ ਕੇ ਦੋ ਜ਼ਖ਼ਮੀ ਹੋ ਗਏ ਹਨ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਇਸ ਦੀ ਜਾਂਚ ਕੀਤੀ ਜਾ ਰਹੀ ਹੈ।