ਨਵੀਂ ਦਿੱਲੀ, 1 ਅਪ੍ਰੈਲ 2023 – ਸ਼ਨੀਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਦਾ ਐਲਾਨ ਕੀਤਾ ਗਿਆ ਸੀ। ਦੁਬਈ ਜਾ ਰਹੇ FedEx ਜਹਾਜ਼ ਦੇ ਟੇਕ-ਆਫ ਦੇ ਤੁਰੰਤ ਬਾਅਦ ਇੱਕ ਪੰਛੀ ਦੇ ਟਕਰਾਉਣ ਕਾਰਨ ਦਿੱਲੀ ਹਵਾਈ ਅੱਡੇ ‘ਤੇ ਪੂਰੀ ਐਮਰਜੈਂਸੀ ਘੋਸ਼ਿਤ ਕੀਤੀ ਗਈ ਸੀ। ਹਵਾਈ ਅੱਡੇ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਤਹਿਤ ਐਂਬੂਲੈਂਸ, ਫਾਇਰ ਬ੍ਰਿਗੇਡ ਆਦਿ ਨੂੰ ਬੁਲਾਇਆ ਗਿਆ। ਜਾਣਕਾਰੀ ਮੁਤਾਬਕ FedEx ਜਹਾਜ਼ ਉਡਾਣ ਭਰਨ ਤੋਂ ਬਾਅਦ ਇੱਕ ਪੰਛੀ ਨਾਲ ਟਕਰਾ ਗਿਆ। ਇਸ ਕਾਰਨ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਅਜਿਹੇ ‘ਚ ਏਅਰਪੋਰਟ ਪ੍ਰਸ਼ਾਸਨ ਨੇ ਪੂਰੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ, ਤਾਂ ਜੋ ਕਿਸੇ ਵੀ ਸਥਿਤੀ ਨਾਲ ਨਜਿੱਠਿਆ ਜਾ ਸਕੇ।
ਪੂਰੀ ਐਮਰਜੈਂਸੀ ਘੋਸ਼ਣਾ ਸਿਰਫ ਸ਼ਨੀਵਾਰ ਸਵੇਰੇ 10 ਵਜੇ ਤੋਂ 11 ਵਜੇ ਤੱਕ ਸੀ। ਫਿਲਹਾਲ ਦਿੱਲੀ ਏਅਰਪੋਰਟ ‘ਤੇ ਸਥਿਤੀ ਆਮ ਵਾਂਗ ਹੈ। ਜਦੋਂ FedEx ਕਾਰਗੋ ਜਹਾਜ਼ ਨੇ ਸ਼ਨੀਵਾਰ ਸਵੇਰੇ 10 ਵਜੇ ਦਿੱਲੀ ਹਵਾਈ ਅੱਡੇ ਤੋਂ ਦੁਬਈ ਲਈ ਉਡਾਣ ਭਰੀ ਤਾਂ ਕੁਝ ਹੀ ਦੇਰ ਬਾਅਦ ਇਸ ਦੇ ਸਾਹਮਣੇ ਦੇ ਸੱਜੇ ਪਾਸੇ ਇੱਕ ਪੰਛੀ ਟਕਰਾ ਗਿਆ, ਜਿਸ ਤੋਂ ਬਾਅਦ ਇਹ ਸਵੇਰੇ 10:46 ‘ਤੇ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰਿਆ ਗਿਆ ਸੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਪੰਛੀਆਂ ਦੀ ਟੱਕਰ ਜਾਂ ਕਿਸੇ ਹੋਰ ਕਾਰਨ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਹੁੰਦੀ ਰਹੀ ਹੈ। ਇਸ ਸਾਲ 4 ਜਨਵਰੀ ਨੂੰ ਦਿੱਲੀ ਤੋਂ ਪੈਰਿਸ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਨੂੰ ਏਅਰ ਫਲਾਈਟ ‘ਚ ਖਰਾਬੀ ਦਾ ਪਤਾ ਲੱਗਣ ਤੋਂ ਬਾਅਦ ਦਿੱਲੀ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ।
