ਸਿੱਧੂ ਮੂਸੇਵਾਲਾ ਕ+ਤ+ਲਕਾਂਡ: ਪੁਲਿਸ ਹਿਰਾਸਤ ‘ਚ ਗੈਂਗਸਟਰ ਸਚਿਨ ਨੇ ਕੀਤੇ ਨਵੇਂ ਖੁਲਾਸੇ

ਨਵੀਂ ਦਿੱਲੀ, 2 ਅਗਸਤ 2023 – ਅਜ਼ਰਬੈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ ‘ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ ਸੀ, ਉਸ ਸਮੇਂ ਗੈਂਗਸਟਰ ਲਾਰੈਂਸ ਵੀ ਜੇਲ੍ਹ ਤੋਂ ਫ਼ੋਨ ‘ਤੇ ਉਸ ਨਾਲ ਲਗਾਤਾਰ ਸੰਪਰਕ ਵਿੱਚ ਸੀ।

ਸਚਿਨ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਗੈਂਗਸਟਰ ਵਿਕਰਮ ਬਰਾੜ ਨੂੰ ਪਹਿਲੀ ਵਾਰ ਦੁਬਈ ਵਿੱਚ ਮਿਲਿਆ ਸੀ। ਇਸ ਤੋਂ ਬਾਅਦ ਉਹ ਕਰੀਬ ਡੇਢ ਮਹੀਨਾ ਵਿਕਰਮ ਬਰਾੜ ਦੇ ਫਲੈਟ ਵਿੱਚ ਰਿਹਾ। ਇੱਥੋਂ ਉਹ ਅਜ਼ਰਬੈਜਾਨ ਲਈ ਰਵਾਨਾ ਹੋ ਗਿਆ। ਗੈਂਗਸਟਰ ਸਚਿਨ ਨੇ ਪੁਲਿਸ ਨੂੰ ਦੱਸਿਆ ਹੈ ਕਿ ਗੋਲਡੀ ਬਰਾੜ ਅਤੇ ਵਿਕਰਮ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸਾਰੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ।

ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਕੱਲ੍ਹ ਭਾਰਤ ਲਿਆਂਦਾ ਗਿਆ ਸੀ। ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ ‘ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ।

ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਅਤੇ ਚਾਰਜਸ਼ੀਟ ਦੋਵਾਂ ਵਿੱਚ ਉਸਦਾ ਨਾਮ ਅੰਕਿਤ ਹੈ। ਦਿੱਲੀ ਪੁਲਿਸ ਅਨੁਸਾਰ ਸਚਿਨ ਨੇ ਹੀ ਹਰਿਆਣਾ ਦੇ ਸ਼ੂਟਰਾਂ ਨੂੰ ਬੋਲੇਰੋ ਮੁਹੱਈਆ ਕਰਵਾਈ ਸੀ ਜੋ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ।

ਦੱਸਿਆ ਜਾ ਰਿਹਾ ਹੈ ਕਿ ਸਚਿਨ ਨੇ ਦੁਬਈ ਸਥਿਤ ਦਿੱਲੀ ਦੇ ਇਕ ਕਾਰੋਬਾਰੀ ਤੋਂ 50 ਕਰੋੜ ਦੀ ਫਿਰੌਤੀ ਵੀ ਮੰਗੀ ਸੀ। ਕਾਰੋਬਾਰੀ ਦਾ ਨਾਂ ਗੈਲਨ ਦੱਸਿਆ ਜਾ ਰਿਹਾ ਹੈ। ਟੀ-10 ਟੀਮ ਦੇ ਮਾਲਕ ਤੋਂ 50 ਕਰੋੜ ਰੁਪਏ ਦੀ ਫਿਰੌਤੀ ਮੰਗਣ ਵਾਲੀ ਕਾਲ ਰਿਕਾਰਡਿੰਗ ਚਰਚਾ ‘ਚ ਸੀ। ਸਚਿਨ ਨੂੰ ਇਸ ਮਾਮਲੇ ‘ਚ ਫੜਿਆ ਗਿਆ ਹੈ।

ਸਚਿਨ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਨੂੰ 10 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਵੀ ਕੋਸ਼ਿਸ਼ ਕਰੇਗੀ।ਕਤਲ ਤੋਂ ਕਰੀਬ 20 ਦਿਨ ਪਹਿਲਾਂ ਉਹ ਅਨਮੋਲ ਬਿਸ਼ਨੋਈ ਦੀ ਮਦਦ ਨਾਲ ਫਰਜ਼ੀ ਪਾਸਪੋਰਟ ਬਣਾ ਕੇ ਫਰਾਰ ਹੋ ਗਿਆ ਸੀ। ਉਸ ‘ਤੇ ਵੱਖ-ਵੱਖ ਸੂਬਿਆਂ ‘ਚ ਕਈ ਮਾਮਲੇ ਦਰਜ ਹਨ।

ਗੈਂਗਸਟਰ ਸਚਿਨ ਦਾ ਫਰਜ਼ੀ ਪਾਸਪੋਰਟ ਦਿੱਲੀ ਦੇ ਸੰਗਮ ਵਿਹਾਰ ਇਲਾਕੇ ਦੇ ਇਕ ਪਤੇ ‘ਤੇ ਬਣਿਆ ਸੀ। ਇਸ ਫਰਜ਼ੀ ਪਾਸਪੋਰਟ ‘ਤੇ ਸਚਿਨ ਦਾ ਫਰਜ਼ੀ ਨਾਂ ਤਿਲਕ ਰਾਜ ਟੁਟੇਜਾ ਲਿਖਿਆ ਹੋਇਆ ਸੀ। ਏਜੰਸੀਆਂ ਨੂੰ ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਪੁਲਿਸ ਨੇ ਜਾਅਲੀ ਪਾਸਪੋਰਟ ਬਣਾਉਣ ਵਾਲੇ ਗੈਂਗਸਟਰਾਂ ਦੇ ਇੱਕ ਗਰੋਹ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ ‘ਚ ਪੁਲਸ ਨੇ ਇਕ ਔਰਤ ਸਮੇਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ।

ਦਿੱਲੀ ਪੁਲਿਸ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਸਚਿਨ ਨੇ ਕੈਨੇਡਾ ਵਿੱਚ ਗੈਂਗ ਚਲਾ ਰਹੇ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ, ਤਿਹਾੜ ਜੇਲ੍ਹ ਵਿੱਚ ਬੰਦ ਕਾਲਾ ਜਠੇੜੀ ਅਤੇ ਲਾਰੈਂਸ ਨਾਲ ਗੱਲ ਕਰਕੇ ਮੂਸੇਵਾਲਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

ਪੁਲਸ ਅਤੇ ਖੁਫੀਆ ਏਜੰਸੀਆਂ ਨੂੰ ਸ਼ੱਕ ਨਾ ਹੋਵੇ, ਇਸ ਲਈ ਸਚਿਨ ਫੋਨ ‘ਤੇ ਗੱਲ ਕਰਦੇ ਹੋਏ ਗੈਂਗਸਟਰ ਗੋਲਡੀ ਬਰਾੜ ਨੂੰ ‘ਡਾਕਟਰ’ ਕਹਿ ਕੇ ਬੁਲਾਉਂਦੇ ਸਨ। ਇਸੇ ਤਰ੍ਹਾਂ ਉਹ ਗੈਂਗਸਟਰ ਕਾਲਾ ਜਠੇੜੀ ਨੂੰ ‘ਅਲਫਾ’ ਕਹਿ ਕੇ ਬੁਲਾਉਂਦੇ ਸਨ। ਉਹ ਆਪਣੇ ਗੁਰਗਿਆਂ ਰਾਹੀਂ ਲਾਰੈਂਸ ਨਾਲ ਗੱਲਾਂ ਕਰਦਾ ਸੀ।

ਮੂਸੇਵਾਲਾ ਕਤਲੇਆਮ ਦੀ ਜ਼ਿੰਮੇਵਾਰੀ ਸਚਿਨ ਨੇ ਸਭ ਤੋਂ ਪਹਿਲਾਂ ਲਈ ਸੀ। ਉਸ ਨੇ ਵੀਡੀਓ ਕਾਲ ‘ਤੇ ਦਾਅਵਾ ਕੀਤਾ ਸੀ ਕਿ ਉਸ ਨੇ ਮੂਸੇਵਾਲਾ ਨੂੰ ਮਾਰਿਆ ਸੀ। ਉਸ ਨੇ ਹੀ ਸ਼ੂਟਰਾਂ ਨੂੰ ਕਿਰਾਏ ‘ਤੇ ਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਹੀਂ ਰਹੇ ਉੱਘੇ ਸੁਤੰਤਰਤਾ ਸੇਨਾਨੀ ਅਮਰ ਸਿੰਘ ਸੁਖੀਜ਼ਾ

ਜਿੰਮ ‘ਚ ਨੌਜਵਾਨਾਂ ਦੇ ਦੋ ਗਰੁੱਪ ਆਪਸ ‘ਚ ਲੜੇ, ਚੱਲੀਆਂ ਗੋ+ਲੀਆਂ, 3 ਜ਼ਖਮੀ, ਪੁਲਿਸ ਜਾਂਚ ‘ਚ ਜੁਟੀ