ਨਵੀਂ ਦਿੱਲੀ, 17 ਅਕਤੂਬਰ 2024 – ਸੋਨਾ 16 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 623 ਰੁਪਏ ਵਧ ਕੇ 76,553 ਰੁਪਏ ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਇਸ ਦੀ ਕੀਮਤ 75,930 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਸਾਲ ਹੁਣ ਤੱਕ ਸੋਨਾ 13,201 ਰੁਪਏ ਮਹਿੰਗਾ ਹੋ ਗਿਆ ਹੈ। 1 ਜਨਵਰੀ 2024 ਨੂੰ ਇਸਦੀ ਕੀਮਤ 63,352 ਰੁਪਏ ਪ੍ਰਤੀ 10 ਗ੍ਰਾਮ ਸੀ।
ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ‘ਚ ਵੀ ਵਾਧਾ ਹੋਇਆ ਹੈ। ਇਹ 1,712 ਰੁਪਏ ਵਧ ਕੇ 91,512 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਇਕ ਦਿਨ ਪਹਿਲਾਂ ਚਾਂਦੀ 89,800 ਰੁਪਏ ‘ਤੇ ਸੀ। ਇਸ ਸਾਲ ਚਾਂਦੀ 29 ਮਈ ਨੂੰ 94,280 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਈ ਹੈ।