- ਉਮੀਦਵਾਰ 16 ਸਤੰਬਰ ਤੋਂ ਪਹਿਲਾਂ ਆਪਣੀ ਨਾਮਜ਼ਦਗੀ ਲੈ ਸਕਦੇ ਹਨ ਵਾਪਸ
ਚੰਡੀਗੜ੍ਹ, 14 ਸਤੰਬਰ 2024: ਆਗਾਮੀ ਹਰਿਆਣਾ ਵਿਧਾਨ ਸਭਾ ਚੋਣ 2024 ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਜਾਰੀ ਕੀਤੇ ਗਏ ਚੋਣ ਪ੍ਰੋਗਰਾਮ ਦੇ ਅਨੁਸਾਰ 13 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਾਰੇ 90 ਵਿਧਾਨ ਸਭਾ ਹਲਕਿਆਂ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮੁਕੰਮਲ ਕਰ ਲਈ ਗਈ ਸੀ। 22 ਜ਼ਿਲ੍ਹਿਆਂ ਵਿੱਚ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਕਰਵਾਈ ਗਈ। ਪੜਤਾਲ ਦੌਰਾਬ 1,559 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ 1,746 ਨਾਮਜ਼ਦਗੀਆਂ ਦੀ ਪੜਤਾਲ ਦੌਰਾਨ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1,221 ਉਮੀਦਵਾਰਾਂ ਦੀ ਉਮੀਦਵਾਰੀ ਜਾਇਜ਼ ਪਾਈ ਗਈ। 338 ਉਮੀਦਵਾਰਾਂ ਦੇ ਪਰਚੇ ਰੱਦ ਕਰ ਦਿੱਤੇ ਗਏ।
ਮੁੱਖ ਚੋਣ ਅਫ਼ਸਰ ਸ੍ਰੀ ਪੰਕਜ ਅਗਰਵਾਲ ਨੇ ਸਾਰੇ 22 ਜ਼ਿਲ੍ਹਿਆਂ ਵਿੱਚ ਪੜਤਾਲ ਪ੍ਰਕਿਰਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਪੰਚਕੂਲਾ ਜ਼ਿਲ੍ਹੇ ਵਿੱਚ 22 ਉਮੀਦਵਾਰਾਂ ਦੇ ਕਾਗਜ਼ ਜਾਇਜ਼ ਪਾਏ ਗਏ। ਅੰਬਾਲਾ ਜ਼ਿਲ੍ਹੇ ਵਿੱਚ 43, ਯਮੁਨਾਨਗਰ ਜ਼ਿਲ੍ਹੇ ਵਿੱਚ 45, ਕੁਰੂਕਸ਼ੇਤਰ ਜ਼ਿਲ੍ਹੇ ਵਿੱਚ 58, ਕੈਥਲ ਜ਼ਿਲ੍ਹੇ ਵਿੱਚ 68, ਕਰਨਾਲ ਜ਼ਿਲ੍ਹੇ ਵਿੱਚ 65 ਉਮੀਦਵਾਰਾਂ ਦੇ ਪਰਚੇ ਜਾਇਜ਼ ਪਾਏ ਗਏ।
ਇਸੇ ਤਰ੍ਹਾਂ ਪਾਣੀਪਤ ਜ਼ਿਲ੍ਹੇ ਵਿੱਚ 42 ਉਮੀਦਵਾਰਾਂ ਦੇ ਪਰਚੇ ਜਾਇਜ਼ ਪਾਏ ਗਏ। ਸੋਨੀਪਤ ਜ਼ਿਲ੍ਹੇ ਵਿੱਚ 72, ਜੀਂਦ ਜ਼ਿਲ੍ਹੇ ਵਿੱਚ 85, ਫਤਿਹਾਬਾਦ ਜ਼ਿਲ੍ਹੇ ਵਿੱਚ 46, ਸਿਰਸਾ ਜ਼ਿਲ੍ਹੇ ਵਿੱਚ 66, ਹਿਸਾਰ ਜ਼ਿਲ੍ਹੇ ਵਿੱਚ 112 ਅਤੇ ਭਿਵਾਨੀ ਜ਼ਿਲ੍ਹੇ ਵਿੱਚ 69 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਜਾਇਜ਼ ਪਾਏ ਗਏ।
ਚਰਖੀ ਦਾਦਰੀ ਜ਼ਿਲ੍ਹੇ ਵਿੱਚ 36 ਉਮੀਦਵਾਰਾਂ ਦੇ ਪਰਚੇ ਜਾਇਜ਼ ਪਾਏ ਗਏ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੋਹਤਕ ਜ਼ਿਲ੍ਹੇ ਵਿੱਚ 60, ਝੱਜਰ ਜ਼ਿਲ੍ਹੇ ਵਿੱਚ 51, ਮਹਿੰਦਰਗੜ੍ਹ ਜ਼ਿਲ੍ਹੇ ਵਿੱਚ 46, ਰੇਵਾੜੀ ਜ਼ਿਲ੍ਹੇ ਵਿੱਚ 42, ਗੁਰੂਗ੍ਰਾਮ ਜ਼ਿਲ੍ਹੇ ਵਿੱਚ 62, ਨੂਹ ਜ਼ਿਲ੍ਹੇ ਵਿੱਚ 23, ਪਲਵਲ ਜ਼ਿਲ੍ਹੇ ਵਿੱਚ 52 ਅਤੇ ਫਰੀਦਾਬਾਦ ਜ਼ਿਲ੍ਹੇ ਵਿੱਚ 56 ਉਮੀਦਵਾਰਾਂ ਦੇ ਪਰਚੇ ਜਾਇਜ਼ ਪਾਏ ਗਏ।
ਪੰਕਜ ਅਗਰਵਾਲ ਨੇ ਦੱਸਿਆ ਕਿ ਉਮੀਦਵਾਰ 16 ਸਤੰਬਰ, 2024 ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।ਉਸ ਤੋਂ ਬਾਅਦ ਸਾਰੇ 90 ਵਿਧਾਨ ਸਭਾ ਹਲਕਿਆਂ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਅੰਤਿਮ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ ਅਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਵੱਲੋਂ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਦਿਨ ਵੋਟਿੰਗ 5 ਅਕਤੂਬਰ, 2024 ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਨਿਰਧਾਰਤ ਕੀਤੀ ਗਈ ਹੈ।