- ਗ੍ਰਹਿ ਮੰਤਰੀ ਅਨਿਲ ਵਿੱਜ ਦੀ ਅਗਵਾਈ ‘ਚ ਗੱਦਾਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ: ਵੀਰੇਸ਼ ਸ਼ਾਂਡਿਲਿਆ
- ਦੀਪ ਸਿੱਧੂ ਦੇ ਅੰਤਿਮ ਸਸਕਾਰ ਮੌਕੇ ਗੂੰਜਿਆ ਖਾਲਿਸਤਾਨ ਦਾ ਨਾਅਰਾ, ਦਿੱਤਾ 48 ਘੰਟੇ ਦਾ ਅਲਟੀਮੇਟਮ
ਮੋਹਾਲੀ, 22 ਫਰਵਰੀ 2022 – ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਹਰਿਆਣਾ ਪੁਲਿਸ ਵਲੋਂ ਸੋਨੀਪਤ ਵਿਚ ਚਾਰ ਖਾਲਿਸਤਾਨੀ ਅੱਤਵਾਦੀਆਂ ਦੀ ਗ੍ਰਿਫਤਾਰੀ ‘ਤੇ ਹਰਿਆਣਾ ਪੁਲਿਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੁਲਿਸ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅਗਵਾਈ ਵਿਚ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ, ਜੋ ਸ਼ਲਾਘਾ ਦੇ ਕਾਬਿਲ ਹੈ। ਜਿਸ ਦੇ ਲਈ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਵੱਲੋਂ ਹਰਿਆਣਾ ਦੇ ਡੀਜੀਪੀ ਪੀਕੇ ਅਗਰਵਾਲ ਅਤੇ ਐਸਪੀ ਸੋਨੀਪਤ ਰਾਹੁਲ ਸ਼ਰਮਾ ਨੂੰ ਬ੍ਰੇਵਮੈਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਐਂਟੀ ਟੈਰਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਕਿਹਾ ਕਿ ਫਰੰਟ ਪੰਜਾਬ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ ਹੈ। ਸ਼ਾਂਡਿਲਿਆ ਨੇ ਕਿਹਾ ਕਿ ਕਿ ਭਾਰਤ ‘ਚ ਕਾਨੂੰਨ ਦਾ ਰਾਜ ਹੈ ਫੜੇ ਗਏ ਚਾਰ ਖਾਲਿਸਤਾਨੀ ਅੱਤਵਾਦੀ ਖਿਲਾਫ ਫਾਸਟ ਟਰੈਕ ਕੋਰਟ ਵਿੱਚ ਕਾਰਵਾਈ ਕੀਤੀ ਜਾਵੇ ਅਤੇ ਇਹਨਾਂ ਨੂੰ ਫਾਂਸੀ ਦਿੱਤੀ ਜਾਵੇ ਜੋ ਕੇ ਦੇਸ਼ ਲਈ ਖਤਰਾ ਹਨ। ਸ਼ਾਂਡਿਲਿਆ ਨੇ ਕਿਹਾ ਕਿ ਖਾਲਿਸਤਾਨ ਦੀ ਮੰਗ ਕਰਨ ਵਾਲੇ ਲੋਕਾਂ ਤੋਂ ਵੱਡਾ ਦੇਸ਼ ਦਾ ਕੋਈ ਦੁਸ਼ਮਣ ਨਹੀਂ ਹੈ। ਸ਼ਾਂਡਿਲਿਆ ਨੇ ਕਿਹਾ ਕਿ ਫਰੰਟ ਖਾਲਿਸਤਾਨੀਆਂ ਨਾਲ ਦੋ ਦੋ ਹੱਥ ਕਰਨ ਲਈ ਤਿਆਰ ਹੈ।
ਇਸ ਦੇ ਨਾਲ ਹੀ ਏ.ਟੀ.ਐੱਫ.ਆਈ. ਦੇ ਕੌਮੀ ਪ੍ਰਧਾਨ ਦੀਪ ਸਿੱਧੂ ਦੇ ਅੰਤਿਮ ਸਸਕਾਰ ਮੌਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾਣਗੇ ਅਤੇ ਖਾਲਿਸਤਾਨ ਦੇ ਨਾਅਰੇ ਲਗਾਉਣ ਵਾਲਿਆਂ ‘ਤੇ ਸਖਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅੰਤਿਮ ਸਸਕਾਰ ਮੌਕੇ ਅਜਿਹੇ ਨਾਅਰੇ ਬਰਦਾਸ਼ਤ ਕਰਨ ਵਾਲੇ ਨਹੀਂ ਹਨ। ਜ਼ਿੰਦਾਬਾਦ ਦੇ ਨਾਅਰੇ ਲਾਉਣ ਵਾਲਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ‘ਤੇ ਦੇਸ਼ ਧ੍ਰੋਹ ਦੀ ਧਾਰਾ ਲਗਾ ਕੇ ਜੇਲ੍ਹ ‘ਚ ਡੱਕਿਆ ਜਾਵੇ। ਜਿਸ ਦੇ ਲਈ ਉਹ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ। ਸ਼ਾਂਡਿਲਿਆ ਨੇ ਕਿਹਾ ਕਿ ਜੇਕਰ 48 ਘੰਟਿਆਂ ‘ਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਅੱਤਵਾਦ ਵਿਰੋਧੀ ਫਰੰਟ ਵੱਲੋਂ ਹਾਈ ਕੋਰਟ ਕੋਲ ਪਹੁੰਚ ਕੀਤੀ ਜਾਵੇਗੀ।