ਕਿਸਾਨਾਂ ‘ਤੇ ਹਰਿਆਣਾ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ

ਸ਼ੰਭੂ ਬਾਰਡਰ, 21 ਫਰਵਰੀ 2024: ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਜਦੋਂ ਕੂਚ ਕਰਨ ਤੋਂ ਪਹਿਲਾਂ ਜਦੋਂ ਕਿਸਾਨ ਆਗੂ ਆਪਣੇ ਕਿਸਾਨਾਂ ਨੂੰ ਸੰਬੋਦਨ ਕਰ ਰਹੇ ਹਨ ਤਾਂ ਕੁੱਝ ਕਿਸਾਨਾਂ ਨੇ ਸ਼ੰਭੂ ਬਾਰਡਰ ਵੱਲੋਂ ਜਾਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

ਇਹ ਕਾਰਵਾਈ ਕੁੱਝ ਸਮੇਂ ਲਈ ਸੀ ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਫੇਰ ਸਥਿਤੀ ਸੰਭਾਲਦੇ ਹੋਏ ਕਿਸਾਨਾਂ ਨੂੰ ਸਮਝਾ ਕੇ ਵਾਪਿਸ ਬੁਲਾ ਲਿਆ ਅਤੇ ਫਿਲਹਾਲ ਫੇਰ ਬਾਰਡਰ ‘ਤੇ ਸ਼ਾਂਤੀ ਬਣੀ ਹੋਈ ਹੈ।

ਜ਼ਿਕਰਯੋਗ ਹੈ ਕਿ ਜਦੋਂ ਕਿਸਾਨ ਕੂਚ ਕਰਨ ਵਾਲੇ ਹੀ ਸਨ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਐਕਸ ‘ਤੇ ਟਵੀਟ ਕਰਕੇ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ ਦਿੱਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨਾਂ ਨੂੰ ਮਿਲਿਆ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ

ਸੁਪਰੀਮ ਕੋਰਟ ਜਾਣ ਦੀ ਤਿਆਰੀ ‘ਚ ਹਰਿਆਣਾ ਸਰਕਾਰ, ਹਾਈਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ