ਹਿਮਾਚਲ ਪ੍ਰਦੇਸ਼, 28 ਫਰਵਰੀ 2024 – ਮੰਤਰੀਆਂ ਅਤੇ ਵਿਧਾਇਕਾਂ ਦੀ ਨਾਰਾਜ਼ਗੀ ਦਰਮਿਆਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਕਾਂਗਰਸੀ ਆਬਜ਼ਰਵਰਾਂ ਨੂੰ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਹੁਣ ਕਾਂਗਰਸ ਹਾਈਕਮਾਂਡ ਇਸ ਬਾਰੇ ਫੈਸਲਾ ਲਵੇਗੀ। ਸੂਤਰਾਂ ਮੁਤਾਬਕ ਸ਼ਾਮ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ਹੋਵੇਗੀ, ਜਿਸ ‘ਚ ਨਵੇਂ ਨੇਤਾ ਦੀ ਚੋਣ ਕੀਤੀ ਜਾ ਸਕਦੀ ਹੈ। ਮੰਗਲਵਾਰ ਨੂੰ ਰਾਜ ਸਭਾ ਚੋਣਾਂ ‘ਚ ਕਰਾਸ ਵੋਟਿੰਗ ਤੋਂ ਬਾਅਦ ਸਥਿਤੀ ਨੂੰ ਸੰਭਾਲਣ ਲਈ ਕਾਂਗਰਸ ਅਬਜ਼ਰਵਰ ਭੂਪੇਂਦਰ ਸਿੰਘ ਹੁੱਡਾ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਹਿਮਾਚਲ ਪਹੁੰਚ ਗਏ ਹਨ। ਮੌਜੂਦਾ ਹਾਲਾਤ ਵਿੱਚ ਕਾਂਗਰਸ ਹਾਈਕਮਾਂਡ ਕਿਸੇ ਵੀ ਸੂਰਤ ਵਿੱਚ ਸੱਤਾ ਦੀ ਵਾਗਡੋਰ ਆਪਣੇ ਹੱਥਾਂ ਤੋਂ ਖਿਸਕਣ ਨਹੀਂ ਦੇਣਾ ਚਾਹੁੰਦੀ।
ਸੂਤਰਾਂ ਨੇ ਦੱਸਿਆ ਕਿ ਕੁਝ ਵਿਧਾਇਕਾਂ ਨੇ ਪ੍ਰਿਅੰਕਾ ਗਾਂਧੀ ਨਾਲ ਫੋਨ ‘ਤੇ ਗੱਲ ਕੀਤੀ ਅਤੇ ਮੁੱਖ ਮੰਤਰੀ ਸੁੱਖੂ ਖਿਲਾਫ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਬੁੱਧਵਾਰ ਸਵੇਰੇ 11 ਵਜੇ ਮੰਤਰੀ ਵਿਕਰਮਾਦਿਤਿਆ ਨੇ ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ‘ਤੇ ਅਪਮਾਨਿਤ ਕਰਨ ਦੇ ਦੋਸ਼ ਲੱਗਣ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਕਿਹਾ ਸੀ- ਗੇਂਦ ਹੁਣ ਹਾਈਕਮਾਂਡ ਦੇ ਕੋਰਟ ‘ਚ ਹੈ।
ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਕਰਾਸ ਵੋਟਿੰਗ ਕਰਨ ਵਾਲੇ ਕਾਂਗਰਸੀ ਵਿਧਾਇਕ ਰਾਜਿੰਦਰ ਰਾਣਾ ਨੇ ਵੀ ਕਾਂਗਰਸ ਹਾਈਕਮਾਂਡ ਤੋਂ ਸੁੱਖੂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।
ਸੁਖਵਿੰਦਰ ਨੇ ਇਹ ਕਦਮ ਨਾਰਾਜ਼ ਮੰਤਰੀ ਵਿਕਰਮਾਦਿਤਿਆ ਦੇ ਅਸਤੀਫੇ ਤੋਂ ਕਰੀਬ ਇਕ ਘੰਟੇ ਬਾਅਦ ਚੁੱਕਿਆ ਹੈ। ਸਾਬਕਾ ਮੁੱਖ ਮੰਤਰੀ ਵੀਰਭੱਦਰ ਦੇ ਬੇਟੇ ਵਿਕਰਮਾਦਿਤਿਆ ਨੇ ਸੀਐਮ ਸੁਖਵਿੰਦਰ ਸੁੱਖੂ ‘ਤੇ ਉਨ੍ਹਾਂ ਦਾ ਨਾਂ ਲਏ ਬਿਨਾਂ ਉਨ੍ਹਾਂ ਦਾ ਅਪਮਾਨ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਦੀ ਵੀ ਅਣਦੇਖੀ ਕੀਤੀ ਗਈ, ਜਿਸ ਦਾ ਨਤੀਜਾ ਕੱਲ੍ਹ ਦੇਖਣ ਨੂੰ ਮਿਲਿਆ। ਹੁਣ ਗੇਂਦ ਹਾਈਕਮਾਂਡ ਦੇ ਕੋਰਟ ਵਿੱਚ ਹੈ।” ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕ ਰਾਜਿੰਦਰ ਰਾਣਾ ਨੇ ਕਾਂਗਰਸ ਹਾਈਕਮਾਂਡ ਤੋਂ ਸੁੱਖੂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ।
ਦੂਜੇ ਪਾਸੇ ਹਿਮਾਚਲ ਵਿਧਾਨ ਸਭਾ ਦੇ ਸਪੀਕਰ ਨੇ ਭਾਜਪਾ ਦੇ 15 ਵਿਧਾਇਕਾਂ ਨੂੰ ਸਦਨ ਵਿੱਚੋਂ ਕੱਢ ਦਿੱਤਾ ਹੈ। ਇਨ੍ਹਾਂ ‘ਚ ਵਿਰੋਧੀ ਧਿਰ ਦੇ ਨੇਤਾ ਜੈਰਾਮ ਠਾਕੁਰ ਵੀ ਸ਼ਾਮਲ ਹਨ। ਜੈਰਾਮ ਠਾਕੁਰ ਨੇ ਬੁੱਧਵਾਰ ਸਵੇਰੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਫਲੋਰ ਟੈਸਟ ਦੀ ਮੰਗ ਕੀਤੀ।
ਠਾਕੁਰ ਨੇ ਮੰਗਲਵਾਰ ਨੂੰ ਰਾਜ ਸਭਾ ਚੋਣਾਂ ਤੋਂ ਬਾਅਦ ਇਹ ਕਦਮ ਚੁੱਕਿਆ। ਚੋਣਾਂ ਵਿੱਚ 6 ਕਾਂਗਰਸੀ ਅਤੇ 3 ਆਜ਼ਾਦ ਵਿਧਾਇਕਾਂ ਨੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਈਆਂ। ਇਸ ਤੋਂ ਬਾਅਦ ਸੁੱਖੂ ਸਰਕਾਰ ‘ਤੇ ਸੰਕਟ ਮੰਡਰਾਉਣ ਲੱਗਾ ਸੀ।