ਚੰਡੀਗੜ੍ਹ, 15 ਜੁਲਾਈ 2023 – ਹੜ੍ਹ ਤੋਂ ਪ੍ਰੇਸ਼ਾਨ ਹਿਮਾਚਲ ਦੇ ਲੋਕਾਂ ਨੂੰ ਕਾਂਗਰਸ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਕਾਂਗਰਸ ਸਰਕਾਰ ਨੇ ਡੀਜ਼ਲ ‘ਤੇ ਵੈਟ ‘ਚ 3 ਰੁਪਏ ਦਾ ਵਾਧਾ ਕਰ ਦਿੱਤਾ ਹੈ। ਇਹ ਨਵੀਆਂ ਕੀਮਤਾਂ ਅੱਜ ਅੱਧੀ ਰਾਤ 12 ਤੋਂ ਲਾਗੂ ਹੋਣਗੀਆਂ।
ਇਸ ਸੰਬੰਧੀ ਹਿਮਾਚਲ ਦੀ ਕਾਂਗਰਸ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਡੀਜ਼ਲ ਦੀਆਂ ਕੀਮਤਾਂ ‘ਚ ਇਹ ਦੂਜੀ ਵਾਰ ਵਾਧਾ ਹੋਇਆ ਹੈ।


