ਨਵੀਂ ਦਿੱਲੀ, 14 ਅਕਤੂਬਰ 2022 – ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਕਮਿਸ਼ਨ ਅੱਜ ਗੁਜਰਾਤ ਅਤੇ ਹਿਮਾਚਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ 15 ਨਵੰਬਰ ਤੋਂ ਪਹਿਲਾਂ ਹਿਮਾਚਲ ਵਿੱਚ ਚੋਣਾਂ ਕਰਵਾ ਸਕਦਾ ਹੈ। ਇਸ ਤੋਂ ਬਾਅਦ ਉੱਥੇ ਦੇ ਮੌਸਮ ਕਾਰਨ ਚੋਣਾਂ ‘ਚ ਦਿੱਕਤ ਆ ਸਕਦੀ ਹੈ। ਹਿਮਾਚਲ ਵਿੱਚ 68 ਅਤੇ ਗੁਜਰਾਤ ਵਿੱਚ 182 ਵਿਧਾਨ ਸਭਾ ਸੀਟਾਂ ਹਨ।