- 8 ਦਸੰਬਰ ਨੂੰ ਆਵੇਗਾ ਨਤੀਜਾ,
- ਹਿਮਾਚਲ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਹੋ ਰਿਹਾ ਖਤਮ
ਨਵੀਂ ਦਿੱਲੀ, 14 ਅਕਤੂਬਰ 2022 – ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਲਈ ਤਾਰੀਕ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਵੋਟਿੰਗ 12 ਨਵੰਬਰ ਨੂੰ ਇੱਕ ਪੜਾਅ ਵਿੱਚ ਹੋਵੇਗੀ। ਨਤੀਜੇ 8 ਦਸੰਬਰ ਨੂੰ ਐਲਾਨੇ ਜਾਣਗੇ। ਹਿਮਾਚਲ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ 2023 ਨੂੰ ਖਤਮ ਹੋ ਰਿਹਾ ਹੈ।
ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਵੋਟਰ ਨਾਮਜ਼ਦਗੀ ਭਰਨ ਤੱਕ ਵੋਟਰ ਸੂਚੀ ਵਿੱਚ ਆਪਣਾ ਨਾਂ ਸ਼ਾਮਲ ਕਰ ਸਕਦੇ ਹਨ। ਇਸ ਵਾਰ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਅਤੇ ਕੋਰੋਨਾ ਪੀੜਤਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਹਿਮਾਚਲ ਵਿੱਚ 80 ਸਾਲ ਤੋਂ ਵੱਧ ਉਮਰ ਦੇ 1.22 ਲੱਖ ਬਜ਼ੁਰਗ ਹਨ।
ਪੜ੍ਹੋ ਵਿਧਾਨ ਸਭਾ ਚੋਣਾਂ ਦਾ ਪੂਰਾ ਪ੍ਰੋਗਰਾਮ…
ਨੋਟੀਫਿਕੇਸ਼ਨ – 17 ਅਕਤੂਬਰ
ਨਾਮਜ਼ਦਗੀ – 25 ਅਕਤੂਬਰ ਤੱਕ
ਵੋਟਿੰਗ – 12 ਨਵੰਬਰ
ਗਿਣਤੀ – 8 ਦਸੰਬਰ
ਕੁੱਲ ਸੀਟਾਂ- 68
ਕੁੱਲ ਵੋਟਰ- 55 ਲੱਖ
ਪਹਿਲੀ ਵਾਰ ਵੋਟ ਪਾਉਣਗੇ – 1.86 ਲੱਖ
80 ਸਾਲ ਤੋਂ ਵੱਧ ਉਮਰ ਦੇ ਵੋਟਰ – 1.22 ਲੱਖ
ਹਿਮਾਚਲ ਵਿਧਾਨ ਸਭਾ ਦਾ ਕਾਰਜਕਾਲ 8 ਜਨਵਰੀ ਨੂੰ ਖਤਮ ਹੋ ਰਿਹਾ ਹੈ। ਹਿਮਾਚਲ ਪ੍ਰਦੇਸ਼ ਵਿੱਚ ਕੁੱਲ 68 ਵਿਧਾਨ ਸਭਾ ਸੀਟਾਂ ਹਨ। ਇਨ੍ਹਾਂ ਵਿੱਚੋਂ 20 ਸੀਟਾਂ ਰਾਖਵੀਆਂ ਹਨ। 17 ਸੀਟਾਂ ਅਨੁਸੂਚਿਤ ਜਾਤੀਆਂ (SC) ਲਈ ਅਤੇ 3 ਸੀਟਾਂ ਅਨੁਸੂਚਿਤ ਜਨਜਾਤੀ (ST) ਲਈ ਰਾਖਵੀਆਂ ਹਨ। 2017 ਵਿੱਚ ਭਾਜਪਾ ਨੇ ਪੂਰਨ ਬਹੁਮਤ ਨਾਲ ਜਿੱਤ ਦਰਜ ਕਰਕੇ ਸਰਕਾਰ ਬਣਾਈ ਸੀ। ਚੋਣਾਂ ‘ਚ ਭਾਜਪਾ ਨੇ 44 ਸੀਟਾਂ ਜਿੱਤੀਆਂ, ਜਦਕਿ ਕਾਂਗਰਸ ਨੇ 21 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਸੀਪੀਆਈਐਮ ਨੇ ਇੱਕ ਸੀਟ ਜਿੱਤੀ ਅਤੇ ਆਜ਼ਾਦ ਉਮੀਦਵਾਰਾਂ ਨੇ ਦੋ ਸੀਟਾਂ ਜਿੱਤੀਆਂ।