- ਕਮਰਸ਼ੀਅਲ LPG ਗੈਸ ਸਿਲੰਡਰ 7 ਰੁਪਏ ਹੋਇਆ ਮਹਿੰਗਾ
ਨਵੀਂ ਦਿੱਲੀ, 4 ਜੁਲਾਈ 2023 – ਆਮ ਆਦਮੀ ਉਤੇ ਮਹਿੰਗਾਈ ਦੀ ਇਕ ਹੋਰ ਮਾਰ ਪਈ ਹੈ। ਤੇਲ ਵੰਡ ਕੰਪਨੀਆਂ ਵੱਲੋਂ ਵਪਾਰਕ ਐਲਪੀਜੀ ਸਿਲੰਡਰ ਦਾ ਰੇਟ ਵਧਾਇਆ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ 7 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ ‘ਚ ਹੁਣ 19 ਕਿਲੋ ਕਮਰਸ਼ੀਅਲ਼ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ 1780 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 1,773 ਰੁਪਏ ਸੀ।