- ਇਸ ਤੋਂ ਪਹਿਲਾਂ ਕੈਨੇਡਾ ਨੇ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਕੱਢਿਆ ਸੀ
- ਮਾਮਲਾ ਹਰਦੀਪ ਸਿੰਘ ਨਿੱਝਰ ਦੇ ਕ+ਤ+ਲ
ਨਵੀਂ ਦਿੱਲੀ, 19 ਸਤੰਬਰ 2023 – ਕੈਨੇਡਾ ਨੇ ਭਾਰਤ ਦੇ ਚੋਟੀ ਦੇ ਡਿਪਲੋਮੈਟ ਨੂੰ ਕੱਢ ਦਿੱਤਾ ਹੈ। ਸਾਰਾ ਮਾਮਲਾ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਨਾਲ ਜੁੜਿਆ ਹੋਇਆ ਹੈ। ਕੈਨੇਡੀਅਨ ਸਰਕਾਰ ਦਾ ਇਲਜ਼ਾਮ ਹੈ ਕਿ ਭਾਰਤੀ ਡਿਪਲੋਮੈਟ ਕਤਲ ਦੀ ਜਾਂਚ ਵਿੱਚ ਦਖ਼ਲ ਦੇ ਰਹੇ ਸਨ ਅਤੇ ਉਹ ਵੀ ਉਦੋਂ ਜਦੋਂ ਕੈਨੇਡੀਅਨ ਏਜੰਸੀ ਮਾਮਲੇ ਦੀ ਜਾਂਚ ਲਈ ਵਚਨਬੱਧ ਹੈ।
ਕੈਨੇਡਾ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ ‘ਤੇ ਭਾਰਤ ਨੇ ਨਾਰਾਜ਼ਗੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਡਿਪਲੋਮੈਟ ਨੂੰ ਕੱਢਣ ਦੇ ਕੈਨੇਡਾ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਭਾਰਤ ਨੇ ਵੀ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਕੱਢੇ ਜਾਣ ਦੀ ਵੀ ਜਾਣਕਾਰੀ ਦਿੱਤੀ ਗਈ। ਇਸ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕੈਨੇਡਾ ਨੇ ਭਾਰਤ ਦੇ ਇਕ ਚੋਟੀ ਦੇ ਡਿਪਲੋਮੈਟ ਨੂੰ ਕੱਢ ਦਿੱਤਾ ਸੀ। ਸਾਰਾ ਮਾਮਲਾ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਨਾਲ ਜੁੜਿਆ ਹੋਇਆ ਹੈ। ਕੈਨੇਡੀਅਨ ਸਰਕਾਰ ਦਾ ਇਲਜ਼ਾਮ ਹੈ ਕਿ ਭਾਰਤੀ ਡਿਪਲੋਮੈਟ ਕਤਲ ਦੀ ਜਾਂਚ ਵਿੱਚ ਦਖ਼ਲ ਦੇ ਰਹੇ ਸਨ ਅਤੇ ਉਹ ਵੀ ਉਦੋਂ ਜਦੋਂ ਕੈਨੇਡੀਅਨ ਏਜੰਸੀ ਮਾਮਲੇ ਦੀ ਜਾਂਚ ਲਈ ਵਚਨਬੱਧ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ।
ਵਿਦੇਸ਼ੀ ਮੀਡੀਆ ਰਿਪੋਰਟਾਂ ਮੁਤਾਬਕ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਦੋਸ਼ ਲਾਇਆ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ। ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਕੋਲ ਇਹ ਮੰਨਣ ਦਾ ਕਾਰਨ ਹੈ ਕਿ ਨਿੱਝਰ ਨੂੰ ਭਾਰਤ ਸਰਕਾਰ ਦੇ ਏਜੰਟਾਂ ਨੇ ਮਾਰਿਆ ਸੀ। ਕੈਨੇਡੀਅਨ ਏਜੰਸੀਆਂ ਨਿੱਝਰ ਦੇ ਕਤਲ ਵਿੱਚ ਭਾਰਤੀ ਸਾਜ਼ਿਸ਼ ਦੀ ਸੰਭਾਵਨਾ ਦੀ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡੀਅਨ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦ ਨੂੰ ਦੱਸਿਆ ਕਿ ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਆਯੋਜਿਤ ਜੀ-20 ਸੰਮੇਲਨ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਸੀ। ਇਸ ਸਮੇਂ ਦੌਰਾਨ ਮੈਂ ਉਨ੍ਹਾਂ ਨੂੰ ਕਿਹਾ ਸੀ ਕਿ ਸਿੱਖ ਕਤਲੇਆਮ ਦੀ ਜਾਂਚ ਵਿੱਚ ਭਾਰਤ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੋਵੇਗੀ। ਮੈਂ ਉਸ ਨੂੰ ਜਾਂਚ ਵਿਚ ਸਹਿਯੋਗ ਕਰਨ ਦੀ ਬੇਨਤੀ ਕੀਤੀ ਸੀ। ਕੈਨੇਡਾ ਦੀ ਧਰਤੀ ‘ਤੇ ਕੈਨੇਡੀਅਨ ਨਾਗਰਿਕ ਦਾ ਕਤਲ ਕਰ ਦਿੱਤਾ ਗਿਆ ਹੈ। ਇਸਦੀ ਜਾਂਚ ਵਿੱਚ ਕਿਸੇ ਵੀ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ। ਉਨ੍ਹਾਂ ਦੀ ਸਰਕਾਰ ਖੁਦ ਕੈਨੇਡੀਅਨ ਏਜੰਸੀਆਂ ਨਾਲ ਕੰਮ ਕਰ ਰਹੀ ਹੈ। ਸਰਕਾਰ ਅਤੇ ਏਜੰਸੀਆਂ ਵਿਚਕਾਰ ਤਾਲਮੇਲ ਹੈ।