- ਈਰਾਨ ਕਰ ਸਕਦਾ ਹੈ ਇਜ਼ਰਾਈਲ ‘ਤੇ ਹਮਲਾ
ਨਵੀਂ ਦਿੱਲੀ, 13 ਅਪ੍ਰੈਲ 2024 – ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਦਰਮਿਆਨ ਭਾਰਤ ਸਮੇਤ 5 ਦੇਸ਼ਾਂ ਨੇ ਟਰੈਵਲ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਨਾਗਰਿਕਾਂ ਨੂੰ ਈਰਾਨ ਅਤੇ ਇਜ਼ਰਾਈਲ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਸਲਾਹ ਜਾਰੀ ਕਰਨ ਵਾਲੇ ਦੇਸ਼ਾਂ ਵਿੱਚ ਅਮਰੀਕਾ, ਬ੍ਰਿਟੇਨ, ਰੂਸ ਅਤੇ ਫਰਾਂਸ ਸ਼ਾਮਲ ਹਨ।
ਭਾਰਤ ਨੇ ਸ਼ੁੱਕਰਵਾਰ ਸ਼ਾਮ ਨੂੰ ਇੱਕ ਯਾਤਰਾ ਐਡਵਾਈਜ਼ਰੀ ਜਾਰੀ ਕਰਕੇ ਸਾਰੇ ਭਾਰਤੀ ਨਾਗਰਿਕਾਂ ਨੂੰ ਅਗਲੇ ਨੋਟਿਸ ਤੱਕ ਈਰਾਨ ਅਤੇ ਇਜ਼ਰਾਈਲ ਦੀ ਯਾਤਰਾ ਨਾ ਕਰਨ ਲਈ ਕਿਹਾ ਹੈ।
ਵਿਦੇਸ਼ ਮੰਤਰਾਲੇ ਨੇ ਕਿਹਾ, ‘ਇਰਾਨ ਜਾਂ ਇਜ਼ਰਾਈਲ ‘ਚ ਰਹਿ ਰਹੇ ਭਾਰਤੀਆਂ ਨੂੰ ਤੁਰੰਤ ਉੱਥੇ ਦੇ ਦੂਤਾਵਾਸਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਰਜਿਸਟਰ ਕਰਾਉਣਾ ਚਾਹੀਦਾ ਹੈ। ਹਰ ਕਿਸੇ ਨੂੰ ਆਪਣੀ ਸੁਰੱਖਿਆ ਦਾ ਖਿਆਲ ਰੱਖਣਾ ਚਾਹੀਦਾ ਹੈ ਅਤੇ ਜਿੰਨਾ ਹੋ ਸਕੇ ਬਾਹਰ ਨਹੀਂ ਜਾਣਾ ਚਾਹੀਦਾ।
ਦਰਅਸਲ 1 ਅਪ੍ਰੈਲ ਨੂੰ ਇਜ਼ਰਾਈਲ ਨੇ ਸੀਰੀਆ ‘ਚ ਈਰਾਨੀ ਦੂਤਾਵਾਸ ਨੇੜੇ ਹਵਾਈ ਹਮਲਾ ਕੀਤਾ ਸੀ। ਇਸ ‘ਚ ਈਰਾਨ ਦੇ ਦੋ ਚੋਟੀ ਦੇ ਫੌਜ ਕਮਾਂਡਰਾਂ ਸਮੇਤ 13 ਲੋਕ ਮਾਰੇ ਗਏ ਸਨ। ਇਸ ਤੋਂ ਬਾਅਦ ਈਰਾਨ ਨੇ ਇਜ਼ਰਾਈਲ ਨੂੰ ਬਦਲਾ ਲੈਣ ਦੀ ਧਮਕੀ ਦਿੱਤੀ ਹੈ। ਦੋਵੇਂ ਦੇਸ਼ ਇਸ ਵੇਲੇ ਯੁੱਧ ਦੇ ਪੂਰੇ ਤਣਾਅ ‘ਚੋਂ ਗੁਜਰ ਰਹੇ ਹਨ।