ਨਵੀਂ ਦਿੱਲੀ, 17 ਸਤੰਬਰ 2024 – ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਉਪ-ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।
‘ਆਪ’ ਨੇਤਾ ਆਤਿਸ਼ੀ ਮਾਰਲੇਨਾ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ‘AAP’ ਵਿਧਾਇਕਾਂ ਨੇ ਮੀਟਿੰਗ ਵਿੱਚ ਉਨ੍ਹਾਂ ਨੂੰ ਆਪਣਾ ਆਗੂ ਚੁਣ ਲਿਆ ਗਿਆ ਸੀ। ਹੁਣ ਆਤਿਸ਼ੀ ਦਿੱਲੀ ਦੇ ਅਗਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਉਨ੍ਹਾਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ।