ਸਿੰਘੂ ਬਾਰਡਰ, 30 ਦਸੰਬਰ 2020 – ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਸਾਨ ਆਗੂਆਂ ਦਾ ਇਕ ਵਫ਼ਦ ਸਿੰਘੂ ਬਾਰਡਰ ਤੋਂ ਬੱਸ ਸਵਾਰ ਹੋ ਕੇ ਦਿੱਲੀ ਦੇ ਵਿਗਿਆਨ ਭਵਨ ਲਈ ਰਵਾਨਾ ਹੋ ਗਿਆ। ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਕਿਸਾਨ ਆਗੂਆਂ ਵਲੋਂ ਅੱਜ ਕੇਂਦਰ ਸਰਕਾਰ ਨਾਲ ਛੇਵੇਂ ਗੇੜ ਦੀ ਗੱਲਬਾਤ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।