ਨਵੀਂ ਦਿੱਲੀ, 6 ਜਨਵਰੀ 2021 – ਖੇਤੀ ਕਾਨੂੰਨਾਂ ਨਾਲ ਜੁੜੀਆਂ ਪਟੀਸ਼ਨਾਂ ‘ਤੇ ਅੱਜ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ. ਏ. ਬੋਬੜੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਸੀਂ ਹਾਲਾਤ ਸਮਝਦੇ ਹਾਂ ਅਤੇ ਚਾਹੁੰਦੇ ਹਾਂ ਕਿ ਗੱਲਬਾਤ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਦੇ ਨਾਲ ਹੀ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਸਬੰਧੀ ਇਕ ਹੋਰ ਪਟੀਸ਼ਨ ਸੁਪਰੀਮ ਕੋਰਟ ‘ਚ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਐਮ. ਐਲ. ਸ਼ਰਮਾ ਵਲੋਂ ਦਾਇਰ ਕੀਤੀ ਗਈ ਇਸ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਕੇਂਦਰ ਤੋਂ ਜਵਾਬ ਮੰਗਿਆ ਹੈ। ਫਿਲਹਾਲ ਸਾਰੀਆਂ ਪਟੀਸ਼ਨਾਂ ‘ਤੇ ਹੁਣ 11 ਜਨਵਰੀ ਸੋਮਵਾਰ ਨੂੰ ਸੁਣਵਾਈ ਹੋਵੇਗੀ।