ਨਵੀਂ ਦਿੱਲੀ, 8 ਫਰਵਰੀ 2025 – ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਪੂਰੀ ਹੋ ਚੁੱਕੀ ਹੈ।ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਦਕਿ ਭਾਜਪਾ ਬਹੁਮਤ ਦਾ ਅੰਕੜਾ ਪਾਰ ਕਰ ਗਈ ਹੈ। ਅਜਿਹੀ ਸਥਿਤੀ ਵਿੱਚ, ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।
ਇਸ ਦੌਰਾਨ, ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਵੀ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਕਿਹਾ ਕਿ “ਮੈਂ ਭਾਜਪਾ ਨੂੰ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਦਿੱਲੀ ਦੇ ਲੋਕਾਂ ਲਈ ਕੰਮ ਕਰਨਗੇ।
ਮੈਨੂੰ ਉਸ ਵਿਅਕਤੀ ਨਾਲ ਕੋਈ ਹਮਦਰਦੀ ਨਹੀਂ ਹੈ ਜਿਸ ਨੇ ‘ਆਪ’ ਪਾਰਟੀ ਵਰਕਰਾਂ ਦੇ ਸੁਪਨਿਆਂ ਨੂੰ ਤੋੜ ਦਿੱਤਾ। ਦਿੱਲੀ ਹੁਣ ਉਸ ਤੋਂ ਮੁਕਤ ਹੈ, ਉਸਨੇ ਉਨ੍ਹਾਂ ਸੁਪਨਿਆਂ ਨੂੰ ਆਪਣੀਆਂ ਨਿੱਜੀ ਇੱਛਾਵਾਂ ਲਈ ਵਰਤਿਆ। ਅੱਜ ਇਨਸਾਫ਼ ਹੋਇਆ ਹੈ। ਜਦੋਂ ਸਾਨੂੰ ਜੰਗਪੁਰਾ ਤੋਂ ਮਨੀਸ਼ ਸਿਸੋਦੀਆ ਦੇ ਹਾਰਨ ਦੀ ਖ਼ਬਰ ਮਿਲੀ – ਮੇਰੀ ਪਤਨੀ ਜੋ ਕਿ ਗੈਰ-ਰਾਜਨੀਤਿਕ ਹੈ, ਰੋ ਪਈ।”