ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਦਿੱਲੀ ਦੇ ਏਮਜ਼ ‘ਚ ਕਰਵਾਇਆ ਗਿਆ ਦਾਖ਼ਲ

  • ਯੂਰੋਲੋਜੀ ਵਿਭਾਗ ਦੀ ਨਿਗਰਾਨੀ ‘ਚ ਚੱਲ ਰਿਹਾ ਇਲਾਜ, ਹਾਲਤ ਸਥਿਰ

ਨਵੀਂ ਦਿੱਲੀ, 27 ਜੂਨ 2024 – ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬੁੱਧਵਾਰ ਦੇਰ ਸ਼ਾਮ ਉਨ੍ਹਾਂ ਨੂੰ ਕੁਝ ਸਮੱਸਿਆ ਮਹਿਸੂਸ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ। ਹਾਲਾਂਕਿ, ਕੁਝ ਸੂਤਰਾਂ ਦਾ ਕਹਿਣਾ ਹੈ ਕਿ ਇਹ ਇੱਕ ਰੁਟੀਨ ਚੈਕਅੱਪ ਹੈ। ਫਿਲਹਾਲ ਉਸ ਨੂੰ ਯੂਰੋਲੋਜੀ ਵਿਭਾਗ ਦੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਦਰਅਸਲ, 96 ਸਾਲਾ ਅਡਵਾਨੀ ਉਮਰ ਸੰਬੰਧੀ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਉਨ੍ਹਾਂ ਦਾ ਸਮੇਂ-ਸਮੇਂ ‘ਤੇ ਘਰ ਜਾ ਕੇ ਚੈਕਅੱਪ ਕੀਤਾ ਜਾਂਦਾ ਹੈ। ਬੁੱਧਵਾਰ ਦੇਰ ਸ਼ਾਮ ਉਨ੍ਹਾਂ ਨੂੰ ਕੁਝ ਪਰੇਸ਼ਾਨੀ ਮਹਿਸੂਸ ਹੋਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਏਮਜ਼ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਨਿਗਰਾਨੀ ਹੇਠ ਉਨ੍ਹਾਂ ਨੂੰ ਦਾਖਲ ਕਰਵਾਇਆ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ।

31 ਮਾਰਚ ਨੂੰ ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦਿੱਤਾ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਬਕਾ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਵੀ ਮੌਜੂਦ ਸਨ।

ਪ੍ਰਧਾਨ ਮੰਤਰੀ ਮੋਦੀ ਨੇ 3 ਫਰਵਰੀ ਨੂੰ ਉਨ੍ਹਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ 2015 ਵਿੱਚ, ਅਡਵਾਨੀ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ

ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ: ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਅੱਜ