- ਚੰਡੀਗੜ੍ਹ ਸੈਕਟਰ 25 ਦੇ ਸ਼ਮਸ਼ਾਨਘਾਟ ’ਚ ਨਿਭਾਈਆਂ ਅੰਤਿਮ ਰਸਮਾਂ
ਚੰਡੀਗੜ੍ਹ, 15 ਅਕਤੂਬਰ 2025 – ਹਰਿਆਣਾ ਪੁਲਿਸ ਦੇ ADGP Y Puran Kumar ਦਾ ਅਖੀਰ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਆਈਪੀਐਸ ਰੈਂਕ ਦੇ ਅਧਿਕਾਰੀ ਦਾ ਅੰਤਿਮ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ’ਚ ਕੀਤਾ ਗਿਆ, ਜਿਥੇ ਪਰਿਵਾਰ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ।
ਇਸਤੋਂ ਪਹਿਲਾਂ ਦੁਪਹਿਰ ਸਮੇਂ ਪੂਰਨ ਕੁਮਾਰ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੇਹ ਨੂੰ ਸੈਕਟਰ 25 ਦੇ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ। ਇਸ ਮੌਕੇ ਹਰਿਆਣਾ ਚੰਡੀਗੜ੍ਹ ਦੇ ਕਈ ਆਈਏਐਸ, ਆਈਪੀਐਸ ਅਤੇ ਸਾਬਕਾ ਅਧਿਕਾਰੀ ਵੀ ਮੌਜੂਦ ਸਨ।

