ਕੇਂਦਰ ਸਰਕਾਰ ਵੱਲੋਂ 18 ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਦੇ ਲਾਈਸੈਂਸ ਰੱਦ, 26 ਕੰਪਨੀਆਂ ਨੂੰ ਨੋਟਿਸ

ਨਵੀਂ ਦਿੱਲੀ: 29 ਮਾਰਚ 2023 – ਨਕਲੀ ਦਵਾਈਆਂ ਬਣਾਉਣ ਅਤੇ ਵਿਦੇਸ਼ਾਂ ਵਿੱਚ ਸਪਲਾਈ ਕਰਨ ਦੇ ਦੋਸ਼ ਵਿੱਚ ਫਾਰਮਾ ਕੰਪਨੀਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਦੇਸ਼ ਦੀਆਂ 18 ਫਾਰਮਾ ਕੰਪਨੀਆਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਇਨ੍ਹਾਂ ਕੰਪਨੀਆਂ ਨੂੰ ਨਿਰਮਾਣ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ 26 ਫਾਰਮਾ ਕੰਪਨੀਆਂ ਨੂੰ ਨੋਟਿਸ ਵੀ ਦਿੱਤੇ ਹਨ। ਇਹ ਆਦੇਸ਼ ਭਾਰਤ ਤੋਂ ਵਿਦੇਸ਼ਾਂ ‘ਚ ਨਕਲੀ ਦਵਾਈਆਂ ਵੇਚੇ ਜਾਣ ਦੀਆਂ ਰਿਪੋਰਟਾਂ ਦੇ ਵਿਚਕਾਰ ਫਾਰਮਾ ਕੰਪਨੀਆਂ ‘ਤੇ ਚੱਲ ਰਹੀ ਕਾਰਵਾਈ ਦੇ ਹਿੱਸੇ ਵਜੋਂ ਆਇਆ ਹੈ। ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ ਨੇ 76 ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ਦਾ ਨਿਰੀਖਣ ਕੀਤਾ ਸੀ। 15 ਦਿਨਾਂ ਤੱਕ ਚੱਲੀ ਇਸ ਮੁਹਿੰਮ ਵਿੱਚ ਕੇਂਦਰ ਅਤੇ ਰਾਜ ਦੀਆਂ ਟੀਮਾਂ ਨੇ 20 ਰਾਜਾਂ ਵਿੱਚ ਅਚਨਚੇਤ ਨਿਰੀਖਣ ਕੀਤਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੋਸ਼ਲ ਮੀਡੀਆ ਖਾਤਿਆਂ ‘ਤੇ ਆਪਣੇ ਨਾਂ ਨਾਲ ਸਿੰਘ ਅਤੇ ਕੌਰ ਜ਼ਰੂਰ ਲਿਖੋ, SGPC ਵੱਲੋਂ ਸਿੱਖ ਕੌਮ ਨੂੰ ਅਪੀਲ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਪੋਰਟਲ ਖੋਲ੍ਹਿਆ