ਨਵੇਂ ਸਾਲ ਦੇ ਪਹਿਲੇ ਦਿਨ ਦਿਨ ਹੀ ਮਹਿੰਗਾ ਹੋਇਆ ਐੱਲ.ਪੀ.ਜੀ. ਸਿਲੰਡਰ

ਨਵੀਂ ਦਿੱਲੀ, 1 ਜਨਵਰੀ 2023 – ਨਵੇਂ ਸਾਲ ਦੇ ਪਹਿਲੇ ਦਿਨ ਹੀ ਲੋਕਾਂ ਨੂੰ ਵੱਡਾ ਝਟਕਾ ਲੱਗਾ ਹੈ। ਤੇਲ ਕੰਪਨੀਆਂ ਵਲੋਂ ਵਪਾਰਕ ਐਲ.ਪੀ.ਜੀ. ਸਿਲੰਡਰ ਦੀ ਕੀਮਤ ‘ਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ। ਇਸ ਵਾਧੇ ਨਾਲ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ ਅੱਜ ਤੋਂ 1,769 ਰੁਪਏ ਹੋ ਗਈ ਹੈ।

ਰਾਜਧਾਨੀ ਦਿੱਲੀ ਤੋਂ ਚੇਨਈ ਤੱਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਧ ਗਈਆਂ ਹਨ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਘਰੇਲੂ ਰਸੋਈ ਗੈਸ ਦੀਆਂ ਕੀਮਤਾਂ ਸਥਿਰ ਹਨ। ਪੈਟਰੋਲੀਅਮ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਰਸੋਈ ਗੈਸ ਦੀਆਂ ਕੀਮਤਾਂ ਤੈਅ ਕਰਦੀਆਂ ਹਨ।

1 ਜਨਵਰੀ ਨੂੰ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ‘ਚ ਵਪਾਰਕ ਰਸੋਈ ਗੈਸ ਸਿਲੰਡਰ ਦੀ ਕੀਮਤ 1769 ਰੁਪਏ ਹੋ ਗਈ ਹੈ। ਅੱਜ ਤੋਂ ਕੋਲਕਾਤਾ ਵਿੱਚ 1870 ਰੁਪਏ, ਮੁੰਬਈ ਵਿੱਚ 1721 ਰੁਪਏ ਅਤੇ ਚੇਨਈ ਵਿੱਚ 1917 ਰੁਪਏ ਵਿੱਚ 19 ਕਿਲੋ ਦਾ ਵਪਾਰਕ ਸਿਲੰਡਰ ਮਿਲੇਗਾ। ਇਸ ਤੋਂ ਪਹਿਲਾਂ ਸਰਕਾਰ ਨੇ ਨਵੰਬਰ ਮਹੀਨੇ ਵਿੱਚ ਵਪਾਰਕ ਸਿਲੰਡਰ ਦੀ ਕੀਮਤ ਵਿੱਚ 115.50 ਰੁਪਏ ਦੀ ਕਟੌਤੀ ਕੀਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨ ਨੇ ਰਚਿਆ ਆਪਣੇ ਹੀ ਅਗਵਾ ਹੋਣ ਦਾ ਡਰਾਮਾ, ਮਲੇਸ਼ੀਆ ਜਾਣਾ ਸੀ ਘੁੰਮਣ, ਫਲਾਈਟ ਤੋਂ ਉਤਾਰ ਕੇ ਲਿਆਈ ਪੁਲਿਸ

ਨਵੇਂ ਸਾਲ ‘ਚ ਸਾਬਕਾ CM ਚੰਨੀ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ, ਵਿਜੀਲੈਂਸ ਜਾਂਚ ਲਈ ਜਲਦ ਬੁਲਾ ਸਕਦੀ ਹੈ