ਮੁੰਬਈ, 23 ਅਕਤੂਬਰ 2024 – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 2024 ਲਈ ਰਾਜ ਦੀਆਂ 288 ਸੀਟਾਂ ਲਈ ਮਹਾ ਵਿਕਾਸ ਅਗਾੜੀ (MVA) ਵਿਚਕਾਰ ਮੰਗਲਵਾਰ ਨੂੰ ਸੀਟਾਂ ਦੀ ਵੰਡ ਦਾ ਫੈਸਲਾ ਕੀਤਾ ਗਿਆ ਹੈ। ਤਿੰਨਾਂ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਕਰੀਬ 4 ਘੰਟੇ ਚੱਲੀ।
ਬੈਠਕ ਤੋਂ ਬਾਅਦ ਸ਼ਿਵ ਸੈਨਾ ਊਧਵ ਨੇਤਾ ਸੰਜੇ ਰਾਉਤ ਨੇ ਕਿਹਾ- MVA ‘ਚ ਸੀਟਾਂ ਦੀ ਵੰਡ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਹੁਣ ਹੋਰ ਮੀਟਿੰਗਾਂ ਨਹੀਂ ਹੋਣਗੀਆਂ। ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਸੀਟ ਵੰਡ ਦਾ ਐਲਾਨ ਕਰਨਗੇ।
ਮੀਡੀਆ ਰਿਪੋਰਟਾਂ ਮੁਤਾਬਕ ਵਿਧਾਨ ਸਭਾ ਚੋਣਾਂ ‘ਚ ਸੀਟਾਂ ਦੀ ਵੰਡ ਦਾ ਫੈਸਲਾ ਐਮਵੀਏ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਆਧਾਰ ‘ਤੇ ਕੀਤਾ ਗਿਆ ਹੈ। ਇਸ ‘ਚ ਕਾਂਗਰਸ 100-105 ਸੀਟਾਂ ‘ਤੇ, ਸ਼ਿਵ ਸੈਨਾ ਊਧਵ 96-100 ‘ਤੇ ਅਤੇ ਐਨਸੀਪੀ ਸ਼ਰਦ 80-85 ਸੀਟਾਂ ‘ਤੇ ਚੋਣ ਲੜੇਗੀ। ਹੋਰ ਪਾਰਟੀਆਂ ਨੂੰ 3-6 ਸੀਟਾਂ ਮਿਲ ਸਕਦੀਆਂ ਹਨ।
ਮਹਾਰਾਸ਼ਟਰ ਵਿੱਚ 20 ਨਵੰਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ। ਨਤੀਜਾ 23 ਨਵੰਬਰ ਨੂੰ ਆਵੇਗਾ। ਰਾਜ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਖਤਮ ਹੋ ਰਿਹਾ ਹੈ।
ਸੋਮਵਾਰ ਨੂੰ ਸੀਟ ਵੰਡ ਨੂੰ ਅੰਤਿਮ ਰੂਪ ਦਿੱਤੇ ਜਾਣ ਤੋਂ ਪਹਿਲਾਂ, ਸ਼ਿਵ ਸੈਨਾ (ਯੂਬੀਟੀ) ਦੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਕਿਹਾ ਸੀ ਕਿ ਐਮਵੀਏ ਦੀਆਂ 288 ਵਿਧਾਨ ਸਭਾ ਸੀਟਾਂ ਵਿੱਚੋਂ 210 ‘ਤੇ ਸਮਝੌਤਾ ਹੋ ਗਿਆ ਹੈ।