ਊਨਾ/ਚੰਬਾ, 13 ਅਕਤੂਬਰ 2022 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੌਂ ਦਿਨਾਂ ਵਿੱਚ ਦੂਜੀ ਵਾਰ ਹਿਮਾਚਲ ਪ੍ਰਦੇਸ਼ ਦਾ ਦੌਰਾ ਕਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਅੱਜ ਊਨਾ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਈ। ਦੇਸ਼ ਵਿੱਚ ਸ਼ੁਰੂ ਹੋਈ ਇਹ ਚੌਥੀ ਵੰਦੇ ਭਾਰਤ ਐਕਸਪ੍ਰੈਸ ਟਰੇਨ ਹੈ।
ਇਸ ਤੋਂ ਬਾਅਦ ਮੋਦੀ ਬਲਕ ਡਰੱਗ ਪਾਰਕ ਅਤੇ ਆਈਆਈਟੀ ਕੈਂਪਸ ਦਾ ਉਦਘਾਟਨ ਵੀ ਕਰਨਗੇ। ਮੋਦੀ ਊਨਾ ਵਿੱਚ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਊਨਾ ਤੋਂ ਬਾਅਦ ਪੀਐਮ ਮੋਦੀ ਚੌਗਾਨ, ਚੰਬਾ ਵਿੱਚ ਰੈਲੀ ਨੂੰ ਸੰਬੋਧਨ ਕਰਨਗੇ। ਚੰਬਾ ਵਿੱਚ ਪ੍ਰਧਾਨ ਮੰਤਰੀ ਗ੍ਰਾਮੀਣ ਸੜਕ ਯੋਜਨਾ ਦੇ ਤੀਜੇ ਪੜਾਅ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ ਦੋ ਬਿਜਲੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਪੀਐਮ ਮੋਦੀ ਰਾਤ 9.30 ਵਜੇ ਊਨਾ ਪਹੁੰਚਣਗੇ। PM ਮੋਦੀ ਅੱਜ ਹਿਮਾਚਲ ਨੂੰ ਦੀਵਾਲੀ ਦਾ ਤੋਹਫਾ ਦੇਣਗੇ।