- ਲਾਰੈਂਸ ਗੈਂਗ ਦੇ ਸ਼ਾਮਲ ਹੋਣ ਦੇ ਡਰੋਂ ਸਲਮਾਨ ਦੀ ਸੁਰੱਖਿਆ ਵਧਾਈ ਗਈ
ਮੁੰਬਈ, 13 ਅਕਤੂਬਰ 2024 – ਐੱਨਸੀਪੀ (ਅਜੀਤ ਪਵਾਰ ਧੜੇ) ਦੇ ਸੀਨੀਅਰ ਆਗੂ ਬਾਬਾ ਸਿੱਦੀਕੀ ਦੀ ਸ਼ਨੀਵਾਰ ਦੇਰ ਰਾਤ ਮੁੰਬਈ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਬਾਬਾ ਨੂੰ ਉਦੋਂ ਗੋਲੀ ਮਾਰ ਦਿੱਤੀ ਜਦੋਂ ਉਹ ਆਪਣੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਤੋਂ ਬਾਹਰ ਆ ਰਹੇ ਸੀ। ਇਸ ਦੌਰਾਨ ਤਿੰਨ ਹਮਲਾਵਰ ਉਥੇ ਆਏ ਅਤੇ ਦੋ ਤੋਂ ਤਿੰਨ ਰਾਉਂਡ ਫਾਇਰ ਕੀਤੇ। ਹਮਲਾਵਰਾਂ ਨੇ ਮੂੰਹ ‘ਤੇ ਰੁਮਾਲ ਬੰਨ੍ਹੇ ਹੋਏ ਸਨ। ਬਾਬਾ ਸਿੱਦੀਕੀ ਦੀ ਛਾਤੀ ‘ਤੇ ਵੀ ਗੋਲੀ ਲੱਗੀ ਸੀ। ਉਨ੍ਹਾਂ ਨੂੰ ਤੁਰੰਤ ਲੀਲਾਵਤੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ।
ਦਰਅਸਲ, ਇਹ ਵਿਜਯਾਦਸ਼ਮੀ (ਦੁਸਹਿਰੇ) ਦਾ ਮੌਕਾ ਸੀ। ਬਾਂਦਰਾ ‘ਚ ਬਾਬਾ ਸਿੱਦੀਕੀ ਦੇ ਦਫਤਰ ਨੇੜੇ ਲੋਕ ਪਟਾਕੇ ਚਲਾ ਰਹੇ ਸਨ ਜਦੋਂ ਬੀਤੀ ਰਾਤ 9.15 ਤੋਂ 9.20 ਵਜੇ ਦੇ ਵਿਚਕਾਰ ਬਾਬਾ ਸਿੱਦੀਕੀ ਆਪਣੇ ਬੇਟੇ ਦੇ ਦਫਤਰ ਤੋਂ ਬਾਹਰ ਆਏ। ਇਸ ਦੌਰਾਨ ਪਟਾਕਿਆਂ ਦੀ ਜ਼ੋਰਦਾਰ ਆਵਾਜ਼ ਦੇ ਵਿਚਕਾਰ ਤਿੰਨ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਮੂੰਹ ‘ਤੇ ਰੁਮਾਲ ਬੰਨ੍ਹੇ 3 ਵਿਅਕਤੀ ਅਚਾਨਕ ਕਾਰ ਤੋਂ ਹੇਠਾਂ ਉਤਰ ਗਏ ਅਤੇ ਉਨ੍ਹਾਂ ਨੇ ਲਗਾਤਾਰ 6 ਰਾਊਂਡ ਫਾਇਰ ਕੀਤੇ। ਇਨ੍ਹਾਂ ਵਿੱਚੋਂ ਬਾਬਾ ਸਿੱਦੀਕੀ ਨੂੰ ਤਿੰਨ ਗੋਲੀਆਂ ਲੱਗੀਆਂ। ਗੋਲੀ ਲੱਗਦੇ ਹੀ ਬਾਬਾ ਸਿੱਦੀਕੀ ਜ਼ਮੀਨ ‘ਤੇ ਡਿੱਗ ਪਿਆ। ਇਸ ਤੋਂ ਬਾਅਦ ਉਸ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਐਨਸੀਪੀ (ਅਜੀਤ ਧੜੇ) ਦੇ ਆਗੂ ਅਤੇ ਮਹਾਰਾਸ਼ਟਰ ਸਰਕਾਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦਾ ਪੋਸਟਮਾਰਟਮ ਮੁੰਬਈ ਦੇ ਕੂਪਰ ਹਸਪਤਾਲ ਵਿੱਚ ਜਲਦੀ ਹੀ ਸ਼ੁਰੂ ਹੋਵੇਗਾ। ਪੋਸਟਮਾਰਟਮ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਪੁਲਿਸ ਸੂਤਰਾਂ ਅਨੁਸਾਰ ਬਾਬਾ ਦੇ ਕਤਲ ਵਿੱਚ ਗੈਂਗਸਟਰ ਲਾਰੈਂਸ ਗੈਂਗ ਦਾ ਹੱਥ ਹੋਣ ਦਾ ਸ਼ੱਕ ਹੈ।
ਮੁੰਬਈ ਪੁਲਸ ਨੇ ਬਾਬਾ ‘ਤੇ ਗੋਲੀ ਚਲਾਉਣ ਵਾਲੇ 2 ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਪਿਛਲੇ 25-30 ਦਿਨਾਂ ਤੋਂ ਉਕਤ ਇਲਾਕੇ ਦੀ ਰੇਕੀ ਕਰ ਰਹੇ ਸੀ। ਤਿੰਨੇ ਮੁਲਜ਼ਮ ਆਟੋ ਰਿਕਸ਼ਾ ਰਾਹੀਂ ਬਾਂਦਰਾ ਈਸਟ ਸ਼ੂਟਿੰਗ ਵਾਲੀ ਥਾਂ (ਜਿੱਥੇ ਗੋਲੀ ਚਲਾਈ ਗਈ ਸੀ) ਪਹੁੰਚੇ ਸਨ।
ਘਟਨਾ ‘ਚ ਲਾਰੈਂਸ ਗੈਂਗ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਇੱਕ ਵਾਧੂ ਟੀਮ ਤਾਇਨਾਤ ਕੀਤੀ ਗਈ ਹੈ। ਕਿਸੇ ਨੂੰ ਵੀ ਘਰ ਤੋਂ ਬਾਹਰ ਨਹੀਂ ਰੁਕਣ ਦਿੱਤਾ ਜਾ ਰਿਹਾ। 14 ਅਪ੍ਰੈਲ ਨੂੰ ਬਾਂਦਰਾ ‘ਚ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਗੋਲੀਬਾਰੀ ਹੋਈ ਸੀ।