- ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
- ਨਰਿੰਦਰ ਮੋਦੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨੈਸ਼ਨਲ ਵਾਰ ਮੈਮੋਰੀਅਲ ‘ਤੇ ਫੁੱਲਮਾਲਾਵਾਂ ਕੀਤੀਆਂ ਭੇਟ
- ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਸਦੈਵ ਅਟਲ ਪਹੁੰਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
- ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਵਜੋਂ ਤੀਜੀ ਵਾਰ ਚੁੱਕਣਗੇ ਸਹੁੰ, ਸ਼ਾਮ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
ਨਵੀਂ ਦਿੱਲੀ, 9 ਜੂਨ 2024 – ਨਰਿੰਦਰ ਮੋਦੀ ਦਾ ਅੱਜ ਸਹੁੰ ਚੁੱਕ ਸਮਾਗਮ ਹੋਣਾ ਹੈ। ਨਰਿੰਦਰ ਮੋਦੀ ਅੱਜ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਇਸ ਸਬੰਧੀ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਨਮਨ ਕੀਤਾ। ਫੇਰ ਉਨ੍ਹਾਂ ਨੇ ਸੀ.ਡੀ.ਐਸ. ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ, ਅਤੇ ਵੀ.ਸੀ.ਏ.ਐਸ. ਏਅਰ ਵਾਈਸ ਮਾਰਸ਼ਲ ਅਮਰ ਪ੍ਰੀਤ ਸਿੰਘ ਦੇ ਨਾਲ ਆਪਣੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਨੈਸ਼ਨਲ ਵਾਰ ਮੈਮੋਰੀਅਲ ‘ਤੇ ਫੁੱਲਮਾਲਾਵਾਂ ਭੇਟ ਕੀਤੀਆਂ।
ਫੇਰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਵਿੱਚ ਹੋਣ ਵਾਲੇ ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਸਦਾਵ ਅਟਲ ਪਹੁੰਚੇ। ਉਹ ਅੱਜ ਸ਼ਾਮ 7:15 ਵਜੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੀ ਸਹੁੰ ਚੁੱਕਣਗੇ।
ਅੱਜ ਨਰਿੰਦਰ ਮੋਦੀ ਦਾ ਸਹੁੰ ਚੁੱਕ ਸਮਾਗਮ ਹੈ। ਮੋਦੀ ਸਰਕਾਰ 3.0 ਦਾ ਸਹੁੰ ਚੁੱਕ ਸਮਾਗਮ ਅੱਜ ਸ਼ਾਮ 7.15 ਵਜੇ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਸਹੁੰ ਚੁੱਕ ਕੇ ਮੋਦੀ ਲਗਾਤਾਰ ਤਿੰਨ ਵਾਰ ਪ੍ਰਧਾਨ ਮੰਤਰੀ ਬਣਨ ਦੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ 62 ਸਾਲ ਪੁਰਾਣੇ ਰਿਕਾਰਡ ਦੀ ਬਰਾਬਰੀ ਕਰਨਗੇ। ਨਹਿਰੂ 1952, 1957 ਅਤੇ 1962 ਵਿੱਚ ਲਗਾਤਾਰ ਤਿੰਨ ਵਾਰ ਜਿੱਤ ਕੇ ਪ੍ਰਧਾਨ ਮੰਤਰੀ ਬਣੇ। ਹਾਲਾਂਕਿ ਨਹਿਰੂ ਦੀ ਸਰਕਾਰ ਕੋਲ ਪੂਰਨ ਬਹੁਮਤ ਸੀ। ਮੋਦੀ ਦੀ ਤੀਜੀ ਪਾਰੀ ਗਠਜੋੜ ਦੇ ਆਧਾਰ ‘ਤੇ ਚੱਲੇਗੀ।