ਨਵੀਂ ਦਿੱਲੀ, 30 ਦਸੰਬਰ 2020 – ਕੇਂਦਰ ਅਤੇ ਕਿਸਾਨਾਂ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ ਖਤਮ ਹੋ ਚੁੱਕੀ ਹੈ। ਪਰ ਇਸ ਦੇ ਨਾਲ ਹੀ ਦੋਵਾਂ ਧਿਰਾਂ ਵੱਲੋਂ ਮੀਟਿੰਗ ਲਈ ਅਗਲੀ ਤਾਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ 4 ਜਨਵਰੀ 2021 ਨੂੰ ਹੋਏਗੀ।
ਜਿਸ ਤੋਂ ਬਾਅਦ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿਲ ਨਹੀਂ ਲਿਆਵੇਗੀ ਅਤੇ ਪਰਾਲੀ ਵਾਲੇ ਆਰਡੀਨੈਂਸ ’ਤੇ ਵੀ ਸਰਕਾਰ ਨੇ ਦਿੱਤਾ ਕਿਸਾਨਾਂ ਨੂੰ ਭਰੋਸਾ ਹੈ ਕਿ ਕਿਸਾਨਾਂ ਨੂੰ ਆਰਡੀਨੈਂਸ ਤੋਂ ਬਾਹਰ ਰੱਖਿਆ ਜਾਵੇਗਾ।
ਨਾਲ ਹੀ ਉਨ੍ਹਾਂ ਕਿਹਾ ਕਿ ਅਗਲੀ ਮੀਟਿੰਗ 4 ਜਨਵਰੀ ਨੂੰ ਰੱਖੀ ਗਈ ਹੈ ਜਿਸ ‘ਚ ਉਹ ਕਿਸਾਨਾਂ ਨਾਲ ਐਮ ਐਸ ਪੀ ਨੂੰ ਕਾਨੂੰਨੀ ਦਰਜਾ ਦੇਣ ਬਾਰੇ ਗੱਲਬਾਤ ਕਰਨਗੇ ਅਤੇ ਤਿੰਨ ਖੇਤੀ ਕਾਨੂੰਨਾਂ ਬਾਰੇ ਵੀ ਗੱਲਬਾਤ ਕੀਤੀ ਜਾਵੇਗੀ।
ਦੋ ਮੁੱਦਿਆਂ ‘ਤੇ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਵੀ 31 ਦਸੰਬਰ ਨੂੰ ਕੀਤਾ ਜਾਣ ਵਾਲਾ ਟ੍ਰੈਕਟਰ ਮਾਰਚ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਵੱਲੋਂ 4 ਜਨਵਰੀ ਤੱਕ ਕੋਈ ਵੀ ਰਣਨੀਤੀ ਨਹੀਂ ਬਣਾਈ ਜਾਵੇਗੀ। ਜਿਸ ਤਰ੍ਹਾਂ ਧਰਨਾ ਚੱਲ ਰਿਹਾ ਹੈ ਉਸੇ ਹੀ ਤਰ੍ਹਾਂ ਚੱਲੇਗਾ, ਜਿਸ ਕੋਈ ਬਦਲਾਅ ਨਹੀਂ ਕੀਤਾ ਜਾਏਗਾ। ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ 4 ਜਨਵਰੀ ਨੂੰ ਹੋਏਗੀ।
ਕਿਸਾਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਦੋ ਕਾਨੂੰਨ ਵਾਪਸ ਲੈ ਲਏ ਹਨ, ਅਗਲੀ ਮੀਟਿੰਗ 4 ਜਨਵਰੀ ਨੂੰ ਹੋਵੇਗੀ ਉਸ ‘ਚ ਵੀ ਮੁੱਖ ਮੁੱਦਾ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦਾ ਹੀ ਹੋਵੇਗਾ। ਉਹ ਆਪਣੀ ਪਹਿਲਾਂ ਵਾਲੀ ਮੰਗ ਤੋਂ ਪਿੱਛੇ ਨਹੀਂ ਹਟਣਗੇ ਅਤੇ ਖੇਤੀ ਕਾਨੂੰਨਾਂ ਨੂੰ ਵਾਪਸ ਕਰਾ ਕੇ ਹੀ ਘਰ ਵਾਪਸ ਪਰਤਣਗੇ।