ਚੰਡੀਗੜ੍ਹ, 16 ਜੁਲਾਈ 2024 – ਭਲਕੇ ਅੰਬਾਲਾ ਵਿੱਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕਿਸਾਨਾਂ ਨੇ ਕੱਲ੍ਹ ਅੰਬਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਜ਼ਮਾਨਤ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸੀ ਅਤੇ ਐਸਪੀ ਨੂੰ ਘੇਰਨ ਦੀ ਚੇਤਾਵਨੀ ਦਿੱਤੀ ਸੀ। ਸ਼ੰਭੂ ਸਰਹੱਦ ‘ਤੇ ਪ੍ਰਦਰਸ਼ਨ ਦੌਰਾਨ ਨਵਦੀਪ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ।
ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਡਟੇ ਹੋਏ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ।