ਮਹਾਰਾਸ਼ਟਰ, 24 ਅਪ੍ਰੈਲ 2024 – ਕੇਂਦਰੀ ਮੰਤਰੀ ਨਿਤਿਨ ਗਡਕਰੀ ਮਹਾਰਾਸ਼ਟਰ ਦੇ ਯਵਤਮਾਲ ਵਿੱਚ ਇੱਕ ਚੋਣ ਰੈਲੀ ਵਿੱਚ ਭਾਸ਼ਣ ਦਿੰਦੇ ਹੋਏ ਬੇਹੋਸ਼ ਹੋ ਗਏ। ਖੁਸ਼ਕਿਸਮਤੀ ਨਾਲ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਦਾ ਮੌਕੇ ‘ਤੇ ਤੁਰੰਤ ਇਲਾਜ ਹੋ ਗਿਆ ਅਤੇ ਥੋੜ੍ਹੇ ਸਮੇਂ ਵਿੱਚ ਹੀ ਸਟੇਜ ‘ਤੇ ਵਾਪਸ ਆ ਗਏ। ਜਿਸ ਤੋਂ ਬਾਅਦ ਉਨ੍ਹਾਂ ਆਪਣਾ ਭਾਸ਼ਣ ਜਾਰੀ ਰੱਖਿਆ। ਇਸ ਘਟਨਾ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ।
ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ, “ਮਹਾਰਾਸ਼ਟਰ ਦੇ ਪੁਸਾਦ ‘ਚ ਰੈਲੀ ਦੌਰਾਨ ਗਰਮੀ ਕਾਰਨ ਅਸਹਿਜ ਮਹਿਸੂਸ ਹੋਇਆ। ਪਰ ਹੁਣ ਮੈਂ ਪੂਰੀ ਤਰ੍ਹਾਂ ਸਿਹਤਮੰਦ ਹਾਂ ਅਤੇ ਅਗਲੀ ਮੀਟਿੰਗ ‘ਚ ਸ਼ਾਮਲ ਹੋਣ ਲਈ ਵਰੁਡ ਲਈ ਰਵਾਨਾ ਹੋ ਰਿਹਾ ਹਾਂ। ਤੁਹਾਡੇ ਪਿਆਰ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ। ਨਿਤਿਨ ਗਡਕਰੀ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ‘ਚ ਨਾਗਪੁਰ ਤੋਂ ਚੋਣ ਲੜੀ ਸੀ। 2014 ਅਤੇ 2019 ਵਿੱਚ ਨਾਗਪੁਰ ਤੋਂ ਹੀ ਲੋਕ ਸਭਾ ਚੋਣਾਂ ਜਿੱਤੇ ਸਨ। ਉਹ ਉਹ ਰਾਜਸ਼੍ਰੀ ਪਾਟਿਲ ਲਈ ਪ੍ਰਚਾਰ ਕਰ ਰਹੇ ਸੀ, ਜੋ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੇ ਧੜੇ ਵਿੱਚੋਂ ਹਨ।