ਯੂਕਰੇਨ ਵਿੱਚ ਕਿਸੇ ਵੀ ਭਾਰਤੀ ਵਿਦਿਆਰਥੀ ਨੂੰ ਬੰਧਕ ਨਹੀਂ ਬਣਾਇਆ ਗਿਆ – MEA

ਨਵੀਂ ਦਿੱਲੀ, 3 ਮੈਚ 2022 – ਰੂਸ-ਯੂਕਰੇਨ ਯੁੱਧ ਦਰਮਿਆਨ ਬੀਤੀ 2 ਮਾਰਚ ਦੀ ਰਾਤ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕੀਤੀ। ਪੀਐਮ ਮੋਦੀ ਅਤੇ ਪੁਤਿਨ ਦੀ ਗੱਲਬਾਤ ਤੋਂ ਬਾਅਦ ਰੂਸੀ ਰੱਖਿਆ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ।

ਰੂਸੀ ਰੱਖਿਆ ਮੰਤਰਾਲੇ ਦੀ ਤਰਫੋਂ ਕਿਹਾ ਗਿਆ ਹੈ ਕਿ ਸਾਡੀ ਫੌਜ ਕੀਵ ਅਤੇ ਖਾਰਕਿਵ ਤੋਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਮਦਦ ਕਰ ਰਹੀ ਹੈ ਪਰ ਯੂਕਰੇਨ ਨੇ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾ ਲਿਆ ਹੈ। ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਹੁਣ ਭਾਰਤੀ ਵਿਦਿਆਰਥੀਆਂ ਨੂੰ ਢਾਲ ਬਣਾ ਰਿਹਾ ਹੈ। ਉਥੇ ਭਾਰਤੀ ਵਿਦਿਆਰਥੀਆਂ ਨੂੰ ਰੋਕ ਦਿੱਤਾ ਗਿਆ ਹੈ। ਰੂਸ ਨੇ ਕਿਹਾ ਕਿ ਖਾਰਕਿਵ ਤੋਂ ਭਾਰਤੀਆਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਰੂਸ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਯੂਕਰੇਨ ਨੇ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾ ਲਿਆ ਹੈ। ਹੁਣ ਇਸ ‘ਤੇ ਭਾਰਤ ਦੇ ਵਿਦੇਸ਼ ਮੰਤਰਾਲੇ ਦਾ ਬਿਆਨ ਆਇਆ ਹੈ। ਵਿਦੇਸ਼ ਮੰਤਰਾਲੇ ਦੀ ਤਰਫੋਂ, ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਭਾਰਤੀ ਦੂਤਘਰ ਲਗਾਤਾਰ ਭਾਰਤੀ ਲੋਕਾਂ ਦੇ ਸੰਪਰਕ ਵਿੱਚ ਹੈ। ਯੂਕਰੇਨੀ ਅਥਾਰਟੀ ਦੀ ਮਦਦ ਨਾਲ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਅਜੇ ਤੱਕ ਭਾਰਤ ਵੱਲੋਂ ਕਿਸੇ ਵਿਦਿਆਰਥੀ ਨੂੰ ਬੰਧਕ ਬਣਾਏ ਜਾਣ ਦੀ ਸੂਚਨਾ ਨਹੀਂ ਮਿਲੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Ashneer Grover ‘ਤੇ BharatPe ਦੀ ਵੱਡੀ ਕਾਰਵਾਈ, ਕੰਪਨੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ

ਯੂਕਰੇਨ ਛੱਡਣ ਵਾਲੇ ਭਾਰਤੀ ਵਿਦਿਆਰਥੀ ਪੋਲੈਂਡ ਵਿੱਚ ਆਪਣੀ ਪੜ੍ਹਾਈ ਕਰ ਸਕਣਗੇ ਪੂਰੀ: ਮੰਤਰੀ ਵੀਕੇ ਸਿੰਘ