ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਵੱਲੋਂ ਫਿਰ ਗੋਲੀਬਾਰੀ: ਹੁਣ ਤੱਕ 15 ਨਾਗਰਿਕਾਂ ਦੀ ਮੌਤ: ਫੌਜ ਨੇ ਜਵਾਬੀ ਕਾਰਵਾਈ ਕੀਤੀ

ਨਵੀਂ ਦਿੱਲੀ, 8 ਮਈ 2025 – ਮੰਗਲਵਾਰ ਰਾਤ ਤੋਂ ਜੰਮੂ-ਕਸ਼ਮੀਰ ਦੇ ਪੁੰਛ ਅਤੇ ਤੰਗਧਾਰ ਸੈਕਟਰਾਂ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਭਾਰੀ ਗੋਲੀਬਾਰੀ ਵਿੱਚ ਹੁਣ ਤੱਕ 15 ਨਿਰਦੋਸ਼ ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ ਜਦੋਂ ਕਿ 43 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਰੱਖਿਆ ਸੂਤਰਾਂ ਅਨੁਸਾਰ, ਪਾਕਿਸਤਾਨੀ ਫੌਜ ਨੇ ਜਾਣਬੁੱਝ ਕੇ ਸਰਹੱਦ ਦੇ ਨਾਲ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਨਾਲ ਪਿੰਡਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਕਈ ਘਰਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ।

ਇਸ ਦੇ ਬਾਵਜੂਦ, ਪਾਕਿਸਤਾਨ ਨੇ ਬੁੱਧਵਾਰ ਨੂੰ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਆਮ ਨਾਗਰਿਕਾਂ ਨੂੰ ਨਿਸ਼ਾਨਾ ਬਣਾਇਆ। ਗੋਲੀਬਾਰੀ ਨਾਲ ਪ੍ਰਭਾਵਿਤ ਕਈ ਘਰਾਂ ਦੀਆਂ ਖਿੜਕੀਆਂ ਟੁੱਟ ਗਈਆਂ ਅਤੇ ਕੰਧਾਂ ਵਿੱਚ ਤਰੇੜਾਂ ਆ ਗਈਆਂ। ਪਾਕਿਸਤਾਨ ਨੇ ਲਗਾਤਾਰ ਦੂਜੀ ਰਾਤ ਵੀ ਜੰਮੂ-ਕਸ਼ਮੀਰ ਦੇ ਚਾਰ ਇਲਾਕਿਆਂ ਵਿੱਚ ਗੋਲੀਬਾਰੀ ਕੀਤੀ। ਇਸ ਵਿੱਚ ਕੁਪਵਾੜਾ, ਬਾਰਾਮੂਲਾ, ਉੜੀ ਅਤੇ ਅਖਨੂਰ ਸ਼ਾਮਲ ਹਨ। ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ। ਜਾਨ-ਮਾਲ ਦੇ ਨੁਕਸਾਨ ਤੋਂ ਬਾਅਦ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਥਿਤੀ ਦੀ ਸਮੀਖਿਆ ਕਰਨ ਲਈ ਇੱਕ ਐਮਰਜੈਂਸੀ ਮੀਟਿੰਗ ਬੁਲਾਈ।

ਅਧਿਕਾਰੀਆਂ ਨੇ ਦੱਸਿਆ ਕਿ ਪੁੰਛ ਜ਼ਿਲ੍ਹਾ ਗੋਲੀਬਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ। ਪਾਕਿਸਤਾਨੀ ਫੌਜ ਨੇ ਕੰਟਰੋਲ ਰੇਖਾ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ ਨੂੰ ਵੀ ਨਿਸ਼ਾਨਾ ਬਣਾਇਆ। ਹਮਲੇ ਵਿੱਚ ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ, ਜਿਨ੍ਹਾਂ ਵਿੱਚ ਅਮਰੀਕ ਸਿੰਘ (ਗੁਰਦੁਆਰੇ ਵਿੱਚ ਰਾਗੀ ਭਾਈ) ਵੀ ਸ਼ਾਮਲ ਸੀ, ਮਾਰੇ ਗਏ। ਇਸ ਦੇ ਨਾਲ ਹੀ ਕਈ ਹੋਰ ਲੋਕਾਂ ਦੀ ਵੀ ਮੌਤ ਹੋ ਗਈ। ਗੋਲਾਬਾਰੀ ਨੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਭੂਮੀਗਤ ਬੰਕਰਾਂ ਵਿੱਚ ਪਨਾਹ ਲੈਣ ਜਾਂ ਪਿੰਡਾਂ ਦੇ ਅੰਦਰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਮਜਬੂਰ ਹੋਣਾ ਪਿਆ ਹੈ। ਪੁਣਛ ਵਿੱਚ ਕੰਟਰੋਲ ਰੇਖਾ ਦੇ ਨੇੜੇ ਬਾਲਾਕੋਟ, ਮੇਂਢਰ, ਮਨਕੋਟ, ਕ੍ਰਿਸ਼ਨਾ ਘਾਟੀ, ਗੁਲਪੁਰ, ਕੇਰਨੀ ਇਲਾਕਿਆਂ ਵਿੱਚ ਗੋਲੀਬਾਰੀ ਕੀਤੀ ਗਈ ਹੈ। ਗੋਲਾਬਾਰੀ ਕਾਰਨ ਕਈ ਘਰਾਂ ਅਤੇ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ।

ਇਸ ਤੋਂ ਪਹਿਲਾਂ, ਭਾਰਤ ਨੇ ਮੰਗਲਵਾਰ ਰਾਤ 1:05 ਵਜੇ ਪਾਕਿਸਤਾਨ ਅਤੇ ਪੀਓਕੇ ਵਿੱਚ ਹਵਾਈ ਹਮਲੇ ਕੀਤੇ। ਇਸ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ। ਇਸ ਹਮਲੇ ਵਿੱਚ ਪਰਿਵਾਰ ਦੇ 10 ਮੈਂਬਰ ਅਤੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਮੁਖੀ ਮੌਲਾਨਾ ਮਸੂਦ ਅਜ਼ਹਰ ਦੇ 4 ਸਾਥੀ ਮਾਰੇ ਗਏ ਸਨ। ਭਾਰਤ ਨੇ 24 ਮਿਜ਼ਾਈਲਾਂ ਦਾਗੀਆਂ ਹਨ।

ਭਾਰਤ ਨੇ ਪਹਿਲਗਾਮ ਹਮਲੇ ਤੋਂ 15 ਦਿਨ ਬਾਅਦ ਜਵਾਬੀ ਕਾਰਵਾਈ ਸ਼ੁਰੂ ਕੀਤੀ ਅਤੇ ਇਸਨੂੰ ‘ਆਪ੍ਰੇਸ਼ਨ ਸਿੰਦੂਰ’ ਦਾ ਨਾਮ ਦਿੱਤਾ। ਇਹ ਨਾਮ ਉਨ੍ਹਾਂ ਔਰਤਾਂ ਨੂੰ ਸਮਰਪਿਤ ਹੈ ਜਿਨ੍ਹਾਂ ਦੇ ਪਤੀਆਂ ਨੂੰ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਮਾਰ ਦਿੱਤਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਆਪ੍ਰੇਸ਼ਨ ਸਿੰਦੂਰ ਲਈ ਤਿੰਨਾਂ ਫੌਜਾਂ ਦੀ ਪ੍ਰਸ਼ੰਸਾ ਕੀਤੀ। ਆਪ੍ਰੇਸ਼ਨ ਸਿੰਦੂਰ ਬਾਰੇ ਉਨ੍ਹਾਂ ਕਿਹਾ ਕਿ ਇਹ ਨਵਾਂ ਭਾਰਤ ਹੈ। ਸਾਰਾ ਦੇਸ਼ ਸਾਡੇ ਵੱਲ ਦੇਖ ਰਿਹਾ ਸੀ। ਇਹ ਤਾਂ ਹੋਣਾ ਹੀ ਸੀ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪਾਕਿਸਤਾਨੀ ਸੰਸਦ ਵਿੱਚ ਕਿਹਾ ਕਿ ਭਾਰਤ ਨੇ ਕਾਇਰਤਾਪੂਰਨ ਹਮਲਾ ਕੀਤਾ ਹੈ, ਅਸੀਂ ਇਸਦਾ ਬਦਲਾ ਲਵਾਂਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ – ਅਸੀਂ ਬਦਲਾ ਲਵਾਂਗੇ: ਸੰਸਦ ‘ਚ ਕੀਤਾ ਦਾਅਵਾ – ਭਾਰਤ ਦੇ 5 ਲੜਾਕੂ ਜਹਾਜ਼ਾਂ ਨੂੰ ਡੇਗਿਆ

ਰੋਹਿਤ ਸ਼ਰਮਾ ਨੇ ਟੈਸਟ ਕ੍ਰਿਕਟ ਤੋਂ ਲਿਆ ਸੰਨਿਆਸ, ਵਨਡੇ ਖੇਡਣਾ ਜਾਰੀ ਰੱਖਣਗੇ