ਨਵੀਂ ਦਿੱਲੀ, 4 ਅਪ੍ਰੈਲ, 2022: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਵਾਧਾ ਕੀਤਾ ਗਿਆ ਹੈ। ਅੱਜ ਕੀਮਤਾਂ ਵਿਚ 40 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।
ਹਾਲਾਂਕਿ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਦੇ ਨੇੜੇ ਆ ਗਈ ਹੈ ਪਰ ਭਾਰਤੀ ਬਾਜ਼ਾਰ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਦਿੱਲੀ ‘ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 40-40 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.81 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ ਦੀ ਕੀਮਤ ਦਿੱਲੀ ਵਿੱਚ 95.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਸੀਐਨਜੀ ਦੀ ਕੀਮਤ ਵਿੱਚ ਵੀ ਰੁਪਏ ਦਾ ਵਾਧਾ ਹੋਇਆ ਹੈ।
ਪਿਛਲੇ 14 ਦਿਨਾਂ ‘ਚ 12ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ। 24 ਮਾਰਚ ਅਤੇ 1 ਅਪ੍ਰੈਲ ਨੂੰ ਸਿਰਫ ਦੋ ਦਿਨਾਂ ਲਈ ਕੀਮਤਾਂ ਨਹੀਂ ਵਧੀਆਂ।