ਨਵੀਂ ਦਿੱਲੀ, 26 ਮਾਰਚ 2022 – ਦੇਸ਼ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਕ ਵਾਰ ਫਿਰ ਕੀਮਤਾਂ ਵਧ ਗਈਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਦਾ ਵਾਧਾ ਹੋਇਆ ਹੈ। ਪਿਛਲੇ ਪੰਜ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਹ ਚੌਥਾ ਵਾਧਾ ਹੈ। ਪਿਛਲੇ 5 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 3.2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।
ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 80 ਪੈਸੇ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 98 ਰੁਪਏ 61 ਪੈਸੇ ਅਤੇ ਇੱਕ ਲੀਟਰ ਡੀਜ਼ਲ ਦੀ ਕੀਮਤ 89 ਰੁਪਏ 87 ਪੈਸੇ ਹੋ ਗਈ ਹੈ। ਚਾਰ ਮਹੀਨਿਆਂ ਤੋਂ ਵੱਧ ਦੇ ਵਕਫ਼ੇ ਤੋਂ ਬਾਅਦ ਮੰਗਲਵਾਰ ਨੂੰ ਪਹਿਲੀ ਵਾਰ ਇਨ੍ਹਾਂ ਕੀਮਤਾਂ ‘ਚ ਬਦਲਾਅ ਕੀਤਾ ਗਿਆ, ਜਿਸ ਤੋਂ ਬਾਅਦ ਪਿਛਲੇ ਪੰਜ ਦਿਨਾਂ ‘ਚ ਚੌਥੀ ਵਾਰ ਈਂਧਨ ਮਹਿੰਗਾ ਹੋਇਆ ਹੈ।