ਮੱਧ ਪ੍ਰਦੇਸ਼, 29 ਫਰਵਰੀ 2024 – ਮੱਧ ਪ੍ਰਦੇਸ਼ ਦੇ ਡਿੰਡੋਰੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਯਾਤਰੀਆਂ ਨੂੰ ਲੈ ਕੇ ਜਾ ਰਹੀ ਪਿਕਅੱਪ ਗੱਡੀ ‘ਤੇ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਪਿਕਅੱਪ ਗੱਡੀ ਬੱਝਰ ਘਾਟ ‘ਤੇ ਬੇਕਾਬੂ ਹੋ ਕੇ ਪਲਟ ਗਈ। ਇਸ ਭਿਆਨਕ ਸੜਕ ਹਾਦਸੇ ‘ਚ 14 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਜ਼ਖ਼ਮੀਆਂ ਦਾ ਸ਼ਾਹਪੁਰਾ ਕਮਿਊਨਿਟੀ ਹੈਲਥ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ। ਡਿੰਡੋਰੀ ਦੇ ਕਲੈਕਟਰ ਵਿਕਾਸ ਮਿਸ਼ਰਾ ਨੇ 14 ਮੌਤਾਂ ਅਤੇ ਵੱਡੀ ਗਿਣਤੀ ‘ਚ ਜ਼ਖਮੀ ਹੋਣ ਦੀ ਜਾਣਕਾਰੀ ਦਿੱਤੀ ਹੈ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ: ਮੋਹਨ ਯਾਦਵ ਨੇ ਡਿੰਡੋਰੀ ਜ਼ਿਲ੍ਹੇ ‘ਚ ਵਾਪਰੇ ਵਾਹਨ ਹਾਦਸੇ ‘ਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਅਧਿਕਾਰੀਆਂ ਨੂੰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਜ਼ਖਮੀਆਂ ਦੇ ਇਲਾਜ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਨਿਰਦੇਸ਼ ਦਿੱਤੇ ਗਏ ਹਨ, ਇਹ ਜਾਣਕਾਰੀ ਮੱਧ ਪ੍ਰਦੇਸ਼ ਦੇ ਸੀਐਮਓ ਨੇ ਟਵੀਟ ਕਰਕੇ ਦਿੱਤੀ।