ਕਿਸਾਨਾਂ ਦੇ ਸੰਘਰਸ਼ ਵਿਚਾਲੇ PM ਮੋਦੀ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਨਵੀਂ ਦਿੱਲੀ, 22 ਫਰਵਰੀ 2024 – ਹਰਿਆਣਾ-ਪੰਜਾਬ ਬਾਰਡਰ ’ਤੇ ਚਲ ਰਹੇ ਕਿਸਾਨਾਂ ਦੇ ਸੰਘਰਸ਼ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ, “ਸਾਡੀ ਸਰਕਾਰ ਦੇਸ਼ ਭਰ ਦੇ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਦੀ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਦਮ ਨਾਲ ਸਾਡੇ ਗੰਨਾ ਉਤਪਾਦਕ ਕਿਸਾਨਾਂ ਨੂੰ ਕਰੋੜਾਂ ਲਾਭ ਹੋਵੇਗਾ।”

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਖੰਡ ਸੀਜ਼ਨ 2024-25 ਲਈ 10.25% ਦੀ ਖੰਡ ਰਿਕਵਰੀ ਦਰ ‘ਤੇ 340 ਰੁਪਏ ਪ੍ਰਤੀ ਕੁਇੰਟਲ ਗੰਨੇ ਦੇ ਉਚਿਤ ਅਤੇ ਲਾਭਕਾਰੀ ਮੁੱਲ (FRP) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਗੰਨੇ ਦੀ ਇਤਿਹਾਸਕ ਕੀਮਤ ਹੈ ਜੋ ਮੌਜੂਦਾ ਸੀਜ਼ਨ 2023-24 ਲਈ ਗੰਨੇ ਦੀ FRP ਨਾਲੋਂ ਲਗਭਗ 8% ਵੱਧ ਹੈ। ਸੋਧੀ ਹੋਈ FRP 01 ਅਕਤੂਬਰ 2024 ਤੋਂ ਲਾਗੂ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਿਛਲੀ ਵਾਰ ਮੋਦੀ ਦਾ ਹੰਕਾਰ 700 ਤੋਂ ਵੱਧ ਕਿਸਾਨਾਂ ਦੀ ਕੁਰਬਾਨੀ ਲੈ ਕੇ ਮੰਨਿਆ ਸੀ, ਹੁਣ ਇਹ ਫੇਰ ਉਨ੍ਹਾਂ ਦੀ ਜਾ+ਨ ਦਾ ਦੁਸ਼ਮਣ ਬਣਿਆ – ਰਾਹੁਲ ਗਾਂਧੀ

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਦੇ ਘਰ ‘ਤੇ ਸੀਬੀਆਈ ਦਾ ਛਾਪਾ