ਨਵੀਂ ਦਿੱਲੀ, 8 ਫਰਵਰੀ 2025 – ਰਾਸ਼ਟਰੀ ਰਾਜਧਾਨੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਚੱਲ ਰਹੇ ਰੁਝਾਨਾਂ ‘ਚ ਭਾਜਪਾ 27 ਸਾਲਾਂ ਬਾਅਦ ਦਿੱਲੀ ‘ਚ ਸਰਕਾਰ ਬਣਾਉਣ ਵੱਲ ਵਧਦੀ ਦਿੱਸ ਰਹੀ ਹੈ। ਚੋਣ ਕਮਿਸ਼ਨ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਦਿੱਲੀ ਦੀਆਂ 70 ਸੀਟਾਂ ‘ਚੋਂ, ਭਾਜਪਾ 46 ਸੀਟਾਂ ‘ਤੇ ਅੱਗੇ ਹੈ ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ 24 ਸੀਟਾਂ ‘ਤੇ ਅੱਗੇ ਹਨ। ਭਾਜਪਾ ਦੇ ਸੂਤਰਾਂ ਅਨੁਸਾਰ ਪ੍ਰਧਾਨ ਮੰਤਰੀ ਸ਼ਾਮ 7 ਵਜੇ ਭਾਜਪਾ ਹੈੱਡਕੁਆਰਟਰ ਪਹੁੰਚ ਸਕਦੇ ਹਨ ਅਤੇ ਵਰਕਰਾਂ ਨੂੰ ਸੰਬੋਧਨ ਕਰ ਸਕਦੇ ਹਨ।
ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਜਿੱਤ ਤੋਂ ਬਾਅਦ ਆਮ ਤੌਰ ‘ਤੇ ਪ੍ਰਧਾਨ ਮੰਤਰੀ ਭਾਜਪਾ ਹੈੱਡਕੁਆਰਟਰ ਪਹੁੰਚਦੇ ਰਹੇ ਹਨ ਅਤੇ ਵਰਕਰਾਂ ਨੂੰ ਸੰਬੋਧਨ ਕਰਦੇ ਰਹੇ ਹਨ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ‘ਚ ਜਿੱਤ ਤੋਂ ਬਾਅਦ ਵੀ ਉਨ੍ਹਾਂ ਨੇ ਭਾਜਪਾ ਹੈੱਡਕੁਆਰਟਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਸੀ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)