ਨਵੀਂ ਦਿੱਲੀ, 26 ਅਪ੍ਰੈਲ 2024 – 18ਵੀਂ ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ 13 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 88 ਸੀਟਾਂ ‘ਤੇ ਵੋਟਿੰਗ ਸ਼ੁਰੂ ਹੋ ਗਈ ਹੈ। ਸਵੇਰੇ 7 ਵਜੇ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਖਤਮ ਹੋਵੇਗੀ। PM ਮੋਦੀ ਨੇ ਲੋਕਾਂ ਨੂੰ ਦੂਜੇ ਗੇੜ ’ਚ ਰਿਕਾਰਡ ਵੋਟਿੰਗ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਲੋਕ ਸਭਾ ਚੋਣਾਂ ਦੇ ਦੂਜੇ ਪੜਾਅ ਲਈ ਅੱਜ ਸਾਰੀਆਂ ਸੀਟਾਂ ਦੇ ਵੋਟਰਾਂ ਨੂੰ ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਰਿਕਾਰਡ ਗਿਣਤੀ ਵਿੱਚ ਵੋਟ ਪਾਉਣ। ਜਿੰਨਾ ਜ਼ਿਆਦਾ ਵੋਟਿੰਗ ਹੋਵੇਗੀ, ਸਾਡਾ ਲੋਕਤੰਤਰ ਓਨਾ ਹੀ ਮਜ਼ਬੂਤ ਹੋਵੇਗਾ। ਮੇਰੀ ਸਾਡੇ ਨੌਜਵਾਨ ਵੋਟਰਾਂ ਦੇ ਨਾਲ-ਨਾਲ ਦੇਸ਼ ਦੀ ਨਾਰੀ ਸ਼ਕਤੀ ਨੂੰ ਵੀ ਵਿਸ਼ੇਸ਼ ਅਪੀਲ ਹੈ ਕਿ ਉਹ ਆਪਣੀ ਵੋਟ ਪਾਉਣ ਲਈ ਉਤਸ਼ਾਹ ਨਾਲ ਅੱਗੇ ਆਉਣ। ਤੁਹਾਡੀ ਵੋਟ ਤੁਹਾਡੀ ਆਵਾਜ਼ ਹੈ!”