ਨਵੀਂ ਦਿੱਲੀ, 31 ਜੁਲਾਈ 2024 – ਸਰਕਾਰ ਨੇ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਨਵੇਂ ਚੇਅਰਪਰਸਨ ਦਾ ਐਲਾਨ ਕਰ ਦਿੱਤਾ ਹੈ। 1983 ਬੈਚ ਦੀ ਆਈਏਐਸ ਅਧਿਕਾਰੀ ਪ੍ਰੀਤੀ ਸੂਦਨ ਨੂੰ UPSC ਦੀ ਨਵੀਂ ਚੇਅਰਪਰਸਨ ਬਣਾਇਆ ਗਿਆ ਹੈ। ਪ੍ਰੀਤੀ ਸੂਦਨ 1 ਅਗਸਤ, 2024 (ਭਲਕੇ ) ਤੋਂ ਅਹੁਦਾ ਸੰਭਾਲਣਗੇ।
ਜ਼ਿਕਰਯੋਗ ਹੈ ਕਿ ਸਿਖਿਆਰਥੀ ਆਈਏਐਸ ਪੂਜਾ ਖੇਡਕਰ ਵਿਵਾਦ ਦੌਰਾਨ ਯੂਪੀਐਸਸੀ ਦੇ ਸਾਬਕਾ ਚੇਅਰਮੈਨ ਮਨੋਜ ਸੋਨੀ ਦੇ ਅਸਤੀਫ਼ੇ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ।ਮਹੇਸ਼ ਸੋਨੀ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦੇ ਦਿੱਤਾ ਸੀ।
ਜਾਣਕਾਰੀ ਅਨੁਸਾਰ ਪ੍ਰੀਤੀ ਆਂਧਰਾ ਪ੍ਰਦੇਸ਼ ਕੇਡਰ ਦੀ ਆਈਏਐਸ ਅਧਿਕਾਰੀ ਹੈ। ਉਹ ਫੂਡ ਪ੍ਰੋਸੈਸਿੰਗ ਅਤੇ ਜਨਤਕ ਵੰਡ ਵਿਭਾਗ ਦੀ ਸਕੱਤਰ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਉਹ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਰੱਖਿਆ ਮੰਤਰਾਲੇ ਵਿੱਚ ਵੀ ਕੰਮ ਕਰ ਚੁੱਕੀ ਹੈ। ਉਹ ਅਪ੍ਰੈਲ 2025 ਤੱਕ UPSC ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣਗੇ।