ਚੰਡੀਗੜ੍ਹ ‘ਚ ਪੰਜਾਬ-ਹਰਿਆਣਾ ਦੇ ਕਿਸਾਨਾਂ ਦਾ ਪ੍ਰਦਰਸ਼ਨ: ਪੁਲਿਸ ਨੇ ਪੰਚਕੂਲਾ-ਮੋਹਾਲੀ ਬਾਰਡਰ ਕੀਤਾ ਸੀਲ

  • ਕਿਸਾਨ ਕੇਂਦਰ ਸਰਕਾਰ ‘ਤੇ ਵਾਅਦੇ ਪੂਰੇ ਨਾ ਕਰਨ ਦੇ ਲਾ ਰਹੇ ਨੇ ਦੋਸ਼,
  • ਪੁਲਿਸ ਨੇ ਪੰਚਕੂਲਾ-ਮੋਹਾਲੀ ਬਾਰਡਰ ਨੂੰ ਕੀਤਾ ਸੀਲ,
  • ਮੋਹਾਲੀ ‘ਚ ਨੀਮ ਫ਼ੌਜੀ ਬਲ ਤਾਇਨਾਤ,
  • ਪੰਚਕੂਲਾ ਪੁਲਿਸ ਨੇ ਵੀ ਜਾਰੀ ਕੀਤੀ ਚੇਤਾਵਨੀ

ਚੰਡੀਗੜ੍ਹ, 26 ਨਵੰਬਰ 2023 – ਕਿਸਾਨ ਅੱਜ ਤੋਂ 3 ਦਿਨਾਂ ਲਈ ਚੰਡੀਗੜ੍ਹ ਵਿੱਚ ਧਰਨਾ ਦੇ ਰਹੇ ਹਨ। 28 ਨਵੰਬਰ ਤੱਕ ਜਾਰੀ ਰਹਿਣ ਵਾਲੇ ਧਰਨੇ ਲਈ ਕਿਸਾਨ ਮੋਹਾਲੀ ਵਿੱਚ ਇਕੱਠੇ ਹੋ ਰਹੇ ਹਨ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ ‘ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਮਾਨ ਲੈ ਕੇ ਇੱਥੇ ਪਹੁੰਚੇ ਹਨ।

ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਣ ਤੋਂ ਬਾਅਦ ਕਿਸਾਨ ਚੰਡੀਗੜ੍ਹ ਵੱਲ ਕੂਚ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਦੇਣਗੇ।

ਕਿਸਾਨ ਕੇਂਦਰ ਸਰਕਾਰ ‘ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾ ਰਹੇ ਹਨ। ਉਸ ਦਾ ਕਹਿਣਾ ਹੈ ਕਿ ਕੇਂਦਰ ਨੇ ਅੰਦੋਲਨ ਦੌਰਾਨ ਜਿਨ੍ਹਾਂ ਗੱਲਾਂ ਲਈ ਸਹਿਮਤੀ ਦਿੱਤੀ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ।

ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲੀਸ ਨੇ ਪੂਰੀ ਤੈਨਾਤੀ ਕੀਤੀ ਹੋਈ ਹੈ। ਮੋਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਚੰਡੀਗੜ੍ਹ ਪੁਲੀਸ ਤਾਇਨਾਤ ਹੈ। ਮੁਹਾਲੀ ਵਿੱਚ ਵੀ ਬੈਰੀਕੇਡਿੰਗ ਲਗਾ ਕੇ ਨੀਮ ਫ਼ੌਜੀ ਬਲ ਤਾਇਨਾਤ ਕੀਤੇ ਗਏ ਹਨ।

ਪੰਚਕੂਲਾ ਪੁਲਿਸ ਕਮਿਸ਼ਨਰ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਵਿੱਚ ਉਨ੍ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਬਿਨਾਂ ਇਜ਼ਾਜ਼ਤ ਤੋਂ ਪ੍ਰਦਰਸ਼ਨਕਾਰੀ ਪੰਚਕੂਲਾ ਦੇ ਅੰਦਰ ਜਾਂ ਬਾਹਰ ਵਾਹਨਾਂ ਦੀ ਆਵਾਜਾਈ ਵਿੱਚ ਵਿਘਨ ਨਹੀਂ ਪਾ ਸਕਦੇ ਹਨ ਅਤੇ ਚੰਡੀਗੜ੍ਹ ਵੱਲ ਮਾਰਚ ਕਰਨ ਲਈ ਵੱਖਰੀ ਇਜਾਜ਼ਤ ਲੈਣੀ ਪਵੇਗੀ।

ਨੀਤੂ ਬਜਾਜ ਬਨਾਮ ਹਰਿਆਣਾ ਰਾਜ ਦੇ ਮਾਮਲੇ ਵਿਚ ਹੁਕਮ ਜਾਰੀ ਕਰਦੇ ਹੋਏ ਅਦਾਲਤ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ, ਸੰਗਠਨ ਜਾਂ ਵਿਅਕਤੀਆਂ ਦਾ ਸਮੂਹ ਕਿਸੇ ਵੀ ਜਨਤਕ ਸਥਾਨ ਜਾਂ ਸੜਕਾਂ ‘ਤੇ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਵਿਚ ਰੁਕਾਵਟ ਨਹੀਂ ਪਾ ਸਕਦਾ ਹੈ। ਅਜਿਹੇ ਵਿੱਚ ਇਹ ਪ੍ਰਦਰਸ਼ਨ ਅਦਾਲਤੀ ਹੁਕਮਾਂ ਦੀ ਉਲੰਘਣਾ ਹੈ।

ਮੁਹਾਲੀ ਤੋਂ ਆਉਣ ਵਾਲੇ ਕਿਸਾਨਾਂ ਨੂੰ ਚੰਡੀਗੜ੍ਹ ਦੇ ਸਰਹੱਦੀ ਪਿੰਡ ਫੈਦਾ ਵਿਖੇ ਰੋਕਿਆ ਜਾਵੇਗਾ। ਪੁਲੀਸ ਵੱਲੋਂ ਇੱਥੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲੀਸ ਨੇ ਇਸ ਲਈ ਮੁਹਾਲੀ ਪੁਲੀਸ ਨਾਲ ਕਈ ਦੌਰ ਦੀ ਗੱਲਬਾਤ ਵੀ ਕੀਤੀ ਹੈ। ਇਸ ਸਰਹੱਦ ਤੋਂ ਆਮ ਲੋਕਾਂ ਲਈ ਰਸਤਾ ਵੀ ਮੋੜ ਦਿੱਤਾ ਗਿਆ ਹੈ।

ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਤਿੰਨ ਪੱਧਰੀ ਸੁਰੱਖਿਆ ਵਿਵਸਥਾ ਕੀਤੀ ਹੈ। ਇਸ ਵਿੱਚ ਚੰਡੀਗੜ੍ਹ ਪੁਲੀਸ ਦੇ ਜਵਾਨ ਪਹਿਲੀ ਪਰਤ ਵਿੱਚ ਤਾਇਨਾਤ ਹੋਣਗੇ। ਚੰਡੀਗੜ੍ਹ ਪੁਲੀਸ ਦੇ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਦੂਜੀ ਪਰਤ ਵਿੱਚ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੇ ਨਾਲ ਵਜਰਾ ਵਾਹਨ ਅਤੇ ਜਲ ਤੋਪਾਂ ਵੀ ਤਾਇਨਾਤ ਰਹਿਣਗੀਆਂ। ਕੇਂਦਰੀ ਸੁਰੱਖਿਆ ਬਲ ਦੇ ਜਵਾਨਾਂ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਰਿਆਣਾ ‘ਚ ਸਵੇਰੇ 4 ਵਜੇ ਆਇਆ ਭੁਚਾਲ, ਸੋਨੀਪਤ ਸੀ ਕੇਂਦਰ, ਰਿਕਟਰ ਪੈਮਾਨੇ ਦੀ ਤੀਬਰਤਾ 3.0 ਮਾਪੀ ਗਈ

BSF ਨੇ ਅੰਮ੍ਰਿਤਸਰ ਬਾਰਡਰ ਤੋਂ ਪਿਸਤੌਲ, ਮੈਗਜ਼ੀਨ, ਜਿੰਦਾ ਰੌਂਦ ਅਤੇ ਹੈਰੋਇਨ ਕੀਤੀ ਬਰਾਮਦ