ਰਾਹੁਲ ਗਾਂਧੀ ਨੂੰ ਫਿਰ ਸੰਭਾਲੀ ਜਾ ਸਕਦੀ ਹੈ ਕਾਂਗਰਸ ਦੀ ਕਮਾਨ…!

ਨਵੀਂ ਦਿੱਲੀ, 20 ਦਸੰਬਰ 2020 – ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਦਸ ਜਨਪਥ ਵਿਖੇ ਕਾਂਗਰਸ ਦੀ ਇੱਕ ਅਹਿਮ ਬੈਠਕ ਹੋਈ। ਇਸ ਮੀਟਿੰਗ ‘ਚ ਨਾਰਾਜ਼ ਕਾਂਗਰਸੀ ਆਗੂ ਵੀ ਸ਼ਾਮਲ ਹੋਏ। ਬੈਠਕ ਵਿਚ ਕਾਂਗਰਸ ਦੀ ਅਗਵਾਈ ਰਾਹੁਲ ਗਾਂਧੀ ਨੂੰ ਸੌਂਪਣ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਗਈ। ਬੈਠਕ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਜੋ ਵੀ ਜ਼ਿੰਮੇਵਾਰੀ ਮਿਲਦੀ ਹੈ, ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਤਕਰੀਬਨ 5 ਘੰਟੇ ਚੱਲੀ ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਆਗੂ ਪਵਨ ਬਾਂਸਲ ਨੇ ਕਿਹਾ, “ਸਾਰਿਆਂ ਨੇ ਕਿਹਾ ਕਿ ਪਾਰਟੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਦੀ ਲੋੜ ਹੈ। ਸਾਨੂੰ ਉਨ੍ਹਾਂ ਲੋਕਾਂ ਦੀ ਪਰਵਾਹ ਨਹੀਂ ਕਰਨੀ ਚਾਹੀਦੀ ਜਿਹੜੇ ਏਜੰਡੇ ਤੋਂ ਧਿਆਨ ਹਟਾਉਣਾ ਚਾਹੁੰਦੇ ਹਨ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੇਸ਼ ਭਰ ‘ਚ ਦਿੱਤੀਆਂ ਜਾਣਗੀਆਂ ਸ਼ਰਧਾਂਜਲੀਆਂ

ਵਟਸਐਪ ਲਿਆ ਰਿਹੈ ਨਵਾਂ ਫੀਚਰ, ਲੈਪਟਾਪ ਚਲਾਉਣ ਵਾਲਿਆ ਨੂੰ ਹੋਵੇਗਾ ਲਾਭ