ਨਵੀਂ ਦਿੱਲੀ, , 13 ਜੂਨ 2022 – ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਣਗੇ।
ਰਾਹੁਲ ਗਾਂਧੀ ਦੀ ਪੇਸ਼ੀ ਦੇ ਮੱਦੇਨਜ਼ਰ ਈਡੀ ਦਫ਼ਤਰ ਦੇ ਬਾਹਰ ਵਾਧੂ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਅਗਵਾਈ ‘ਚ ਅਸੀਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫਤਰ ਤੱਕ ਸ਼ਾਂਤਮਈ ਰੋਸ ਮਾਰਚ ਕੱਢਾਂਗੇ। ਅਸੀਂ ਸੰਵਿਧਾਨ ਦੇ ਰਖਵਾਲੇ ਹਾਂ, ਅਸੀਂ ਝੁਕੇ ਜਾਂ ਡਰਾਂਗੇ ਨਹੀਂ। ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਮੋਦੀ ਸਰਕਾਰ ਕਾਂਗਰਸ ਤੋਂ ਹਿੱਲ ਗਈ ਹੈ।
ਰਾਹੁਲ ਗਾਂਧੀ ਨੂੰ ਮਿਲਣ ਪਹੁੰਚੀ ਪ੍ਰਿਅੰਕਾ ਗਾਂਧੀ ਵਾਡਰਾ, ਕਾਂਗਰਸ ਹੈੱਡਕੁਆਰਟਰ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਖ਼ਬਰ ਮਿਲ ਰਹੀ ਹੈ ਕੇ ED ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਕਾਂਗਰਸ ਦਫ਼ਤਰ ਲਈ ਰਵਾਨਾ ਹੋ ਗਏ ਹਨ ਅਤੇ ਇਸ ਮੌਕੇ ਪ੍ਰਿਅੰਕਾ ਗਾਂਧੀ ਵੀ ਉਹਨਾਂ ਨਾਲ ਮੌਜੂਦ ਹਨ।